64 ਕਰੋੜ ਰੁਪਏ ਦੇ ਐਸ ਸੀ ਸਕਾਲਰਸ਼ਿਪ ਦੇ ਕਥਿਤ ਘੁਟਾਲਾ ਮਾਮਲੇ ਦੀ ਸੀ ਬੀ ਆਈ ਜਾਂਚ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਬਰੇਕਾਂ ਲੁਆ ਦਿੱਤੀਆਂ ਹਨ। ਸੀ ਬੀ ਆਈ ਨੁੰ ਕੇਂਦਰ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ।
ਅਸਲ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੇ ਸਾਲ ਇਹ ਹੁਕਮ ਜਾਰੀ ਕੀਤੇ ਸਨ ਕਿ ਸੂਬੇ ਨਾਲ ਸਬੰਧਤ ਕਿਸੇ ਵੀ ਮਾਮਲੇ ਦੀ ਜਾਂਚ ਵਾਸਤੇ ਸੀ ਬੀ ਆਈ ਨੂੰ ਸੂਬਾ ਸਰਕਾਰ ਤੋਂ ਪ੍ਰਵਾਨਗੀ ਲੈਣੀ ਪਵੇਗੀ। ਅਜਿਹੇ ਹੁਕਮ ਸਿਰਫ ਪੰਜਾਬ ਵਿਚ ਹੀ ਨਹੀਂ ਬਲਕਿ ਪੱਛਮੀ ਬੰਗਾਲ ਸਮੇਤ ਕਈ ਰਾਜਾਂ ਦੀਆਂ ਸਰਕਾਰਾਂ ਨੇ ਲਾਗੂ ਕੀਤੇ ਹੋਏ ਹਨ। ਪੰਜਾਬ ਨੇ ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ।
ਸੀ ਬੀ ਆਈ ਵੱਲੋਂ ਮਾਮਲੇ ਦੀ ਜਾਂਚ ਲਈ ਕੈਪਟਨ ਸਰਕਾਰ ਤੋਂ ਦਸਤਾਵੇਜ਼ ਮੰਗੇ ਜਾਣ ਦਾ ਕੈਪਟਨ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ। ਕੁਝ ਸਮਾਂ ਪਹਿਲਾਂ ਕੇਂਦਰ ਨੇ ਪੰਜਾਬ ਤੋਂ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਦੀ ਜਾਂਚ ਰਿਪੋਰਟ ਮੰਗੀ ਸੀ। ਉਹ ਵੀ ਸੂਬਾ ਸਰਕਾਰ ਨੇ ਨਹੀਂ ਭੇਜੀ।
ਹੁਣ ਸੀ ਬੀ ਆਈ ਇਸ ਸਾਰੇ ਮਾਮਲੇ ਦੀ ਜਾਂਚ ਤਾਂ ਹੀ ਕਰ ਸਕਦੀ ਹੈ ਜੇਕਰ ਪੰਜਾਬ ਸਰਕਾਰ ਪ੍ਰਵਾਨਗੀ ਦੇਵੇਗੀ ਪਰ ਹਾਲ ਦੀ ਘੜੀ ਇਹ ਪ੍ਰਵਾਨਗੀ ਮਿਲਣੀ ਔਖੀ ਜਾਪ ਰਹੀ ਹੈ।