ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਅਜਿਹੀ ਸਥਿਤੀ ਵਿਚ ਕਿਸਾਨ ਸੰਗਠਨਾਂ ਨੇ ਸੰਸਦ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ। ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਿਕ ਕਿਸਾਨਾਂ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮਿਲੀ ਗਈ ਹੈ ਕੱਲ੍ਹ 11:30 ਵਜੇ ਕਿਸਾਨ ਇੱਥੇ ਪਹੁੰਚਣਗੇ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 22 ਜੁਲਾਈ ਨੂੰ 3 ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਸਦ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਇਸ ਸਬੰਧ ਵਿਚ ਕਿਸਾਨ ਨੇਤਾਵਾਂ ਅਤੇ ਦਿੱਲੀ ਪੁਲਿਸ ਅਧਿਕਾਰੀਆਂ ਨਾਲ ਕੱਲ੍ਹ ਮੀਟਿੰਗ ਕੀਤੀ ਸੀ ਪਰ ਕਿਸਾਨ ਆਗੂਆਂ ਨੂੰ ਸੰਸਦ ਦਾ ਘਿਰਾਓ ਕਰਨ ਦੀ ਇਜਾਜ਼ਤ ਨਹੀਂ ਮਿਲੀ ਸੀ ਹੁਣ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ।
ਸਪੈਸ਼ਲ ਸੀ.ਪੀ.(ਕ੍ਰਾਈਮ) ਸਤੀਸ਼ ਗੋਲਚਾ ਅਤੇ ਜੁਆਇੰਟ ਸੀ.ਪੀ. ਜਸਪਾਲ ਸਿੰਘ ਵੱਲੋਂ ਜੰਤਰ-ਮੰਤਰ ਦਾ ਦੌਰਾ ਕੀਤਾ ਗਿਆ ਜਿੱਥੇ ਕਿਸਾਨ ਭਲਕੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੇ ਹਨ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅਜੇ ਤੱਕ ਕਿਸਾਨਾਂ ਨੂੰ ਸੰਸਦ ਦੇ ਨੇੜੇ ਇਕੱਠੇ ਹੋਣ ਲਈ ਲਿਖਤੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਟੀਵੀ ਪੰਜਾਬ ਬਿਊਰੋ