ਬਿਜਲੀ ਨਾ ਮਿਲਣ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ

FacebookTwitterWhatsAppCopy Link

ਜਲੰਧਰ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸਦੇ ਵਿਰੋਧ ‘ਚ ਅੱਜ ਦਿੱਲੀ-ਅੰਮ੍ਰਿਤਸਰ ਹਾਈਵੇਅ ‘ਤੇ ਕਿਸਾਨਾਂ ਨੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।

ਕਿਸਾਨਾਂ ਨੇ ਹਾਈਵੇਅ ਉੱਤੇ ਹੀ ਟੈਂਟ ਗੱਡ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਕਿਸਾਨਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਪੂਰੀ ਬਿਜਲੀ ਨਾ ਦਿੱਤੀ ਤਾਂ ਉਹ ਅਣਮਿਥੇ ਸਮੇਂ ਲਈ ਧਰਨਾ ਲਗਾਉਣ ਲਈ ਮਜਬੂਰ ਹੋਣਗੇ।

ਟੀਵੀ ਪੰਜਾਬ ਬਿਊਰੋ