ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਕੋਰ ਕਮੇਟੀ ਦੀ ਮੀਟਿੰਗ ਵਿਚ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ ਹਨ।ਇਸ ਸਾਲ ਅਕਾਲੀ ਦਲ ਦੇ 100 ਸਾਲ ਪੂਰੇ ਹੋ ਚੁੱਕੇ ਹਨ ਅਤੇ ਸਭ ਤੋਂ ਵੱਧ ਕੁਰਬਾਨੀਆਂ ਆਜ਼ਾਦੀ ਸੰਗਰਾਮ ਵਿਚ ਦਿੱਤੀਆਂ ਹਨ। ਪਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਕਿਉਂਕਿ ਉਨ੍ਹਾਂ ਦਾ ਰਵੱਈਆ ਸਾਫ ਸੀ ਕਿ ਪੰਜਾਬ ਇਕ ਸਰਹੱਦੀ ਰਾਜ ਹੈ ਅਤੇ ਬਹੁਤ ਸਾਰੀਆਂ ਤਾਕਤਾਂ ਹਨ ਜੋ ਪੰਜਾਬ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀਆਂ ਹਨ ਪਰ ਪਰਕਾਸ਼ ਸਿੰਘ ਬਾਦਲ ਦੀ ਇਹੀ ਸੋਚ ਰਹੀ ਹੈ ਕਿ ਕਿ ਪੰਜਾਬ ਉਦੋਂ ਹੀ ਤਰੱਕੀ ਕਰੇਗਾ ਜਦੋਂ ਇੱਥੇ ਹਰੇਕ ਲਈ ਸਤਿਕਾਰ ਅਤੇ ਸ਼ਾਂਤੀ ਹੋਵੇਗੀ । ਜੇ ਅਕਾਲੀ ਦਲ-ਬਸਪਾ ਗੱਠਜੋੜ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਏਗਾ ਤਾਂ ਅੱਜ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਹਿੰਦੂ ਭਾਈਚਾਰੇ ਨੂੰ ਵੀ ਪੰਜਾਬ ਵਿਚ ਮਹੱਤਵਪੂਰਣ ਸਥਾਨ ਦਿੱਤਾ ਜਾਵੇਗਾ ।
ਟੀਵੀ ਪੰਜਾਬ ਬਿਊਰੋ