ਪਟਨਾ : ਬਿਹਾਰ ਵਿਚ ਸੰਪੂਰਨ ਸ਼ਰਾਬਬੰਦੀ ਦੇ ਬਾਵਜੂਦ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਰਾਜ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚ, ਨਵਾਦਾ ਜ਼ਿਲ੍ਹੇ ਵਿੱਚ 9, ਸਾਸਾਰਾਮ ਵਿੱਚ 5 ਅਤੇ ਬੇਗੂਸਰਾਏ ਵਿੱਚ 2 ਲੋਕਾਂ ਨੇ ਆਪਣੀ ਜਾਨ ਗੁਆ ਲਈ। ਇਸ ਦੇ ਉਲਟ ਪ੍ਰਸ਼ਾਸਨ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਣ ਵਾਲੀਆਂ ਮੌਤਾਂ ਤੋਂ ਸਖਤ ਤੋਂ ਇਨਕਾਰ ਕੀਤਾ ਹੈ।
ਇਸ ਸਬੰਧੀ ਵਿਰੋਧੀ ਧਿਰ ਦੇ ਨੇਤਾ ਤੇਜਸ਼ਵੀ ਯਾਦਵ ਨੇ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਰਾਜ ਵਿੱਚ ਸ਼ਰਾਬੰਦੀ ਦੀ ਸਥਿਤੀ ਕੀ ਹੈ। ਬਿਹਾਰ ਵਿਚ ਇਕ ਹੀ ਦਿਨ ਵਿਚ 14 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਮੁੱਖ ਮੰਤਰੀ ਨੂੰ ਸ਼ਰਾਬੰਦੀ ਦੇ ਅੰਕੜਿਆਂ ਅਤੇ ਤੱਥਾਂ ਨਾਲ ਜਾਣੂ ਕਰਵਾਉਂਦੇ ਹਾਂ, ਤਾਂ ਉਹ ਗੁੱਸੇ ਵਿੱਚ ਆ ਜਾਂਦੇ ਹਨ। ਜਦੋਂ ਅਸੀਂ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਗੱਲ ਕਰਦੇ ਹੈ, ਤਾਂ ਉਹ ਭ੍ਰਿਸ਼ਟ ਬਾਬੂਆਂ ਦਾ ਸਰਪ੍ਰਸਤ ਬਣ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਉਹ ਸਾਰੇ ਜੋ ਜ਼ਹਿਰੀਲੀ ਸ਼ਰਾਬ ਪੀ ਕੇ ਮਰਦੇ ਹਨ ਅਤੇ ਵੇਚਣ ਦੇ ਦੋਸ਼ ਵਿੱਚ ਜੇਲ ਜਾਂਦੇ ਹਨ, ਸਾਰੇ ਗਰੀਬ ਵਰਗ ਨਾਲ ਸਬੰਧਤ ਹਨ। ਮਾਫੀਆ ਤਾਂ ਮੌਜਾਂ ਲੁੱਟ ਰਿਹਾ ਹੈ ਅਤੇ ਹਰ ਰੋਜ਼ ਲੁੱਟ ਰਿਹਾ ਹੈ। ਬਿਹਾਰ ਰੱਬ ਦੇ ਭਰੋਸੇ ‘ਤੇ ਚੱਲ ਰਿਹਾ ਹੈ।
ਟੀਵੀ ਪੰਜਾਬ ਬਿਊਰੋ