Simarjit Bains ਤੇ ਅਕਾਲੀ ਲੀਡਰ Gurdeep Gosha ਸਣੇ ਕਈਆਂ ਖ਼ਿਲਾਫ਼ ਕੇਸ ਦਰਜ

FacebookTwitterWhatsAppCopy Link

ਲੁਧਿਆਣਾ: ਬੀਤੇ ਦਿਨ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਦੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਤੇ ਉਨ੍ਹਾਂ ਦੇ ਸਮਰਥਕਾਂ ਨਾਲ ਹੋਈ ਝੜਪ ਦੇ ਮਾਮਲੇ ਵਿੱਚ ਪੁਲਿਸ ਨੇ ਦੋਨਾਂ ਪੱਖਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਉਨ੍ਹਾਂ ਦੇ ਬੇਟੇ ਅਜੇ ਪ੍ਰੀਤ ਸਣੇ ਉਨ੍ਹਾਂ ਦੇ ਸਾਥੀਆਂ ਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਸਣੇ ਉਨ੍ਹਾਂ ਦੇ 40-50 ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਧਾਰਾ 188, 269, 160, 294 ਤੇ ਆਪਦਾ ਪ੍ਰਬੰਧਨ ਕਾਨੂੰਨ 2005 ਤਹਿਤ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਹਾਲੇ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ।

ਜਾਂਚ ਅਫਸਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਗਿੱਲ ਚੌਕ ਤੇ ਮੌਜੂਦ ਸਨ, ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਕਤ ਦੋਸ਼ੀ ਮੇਨ ਬਾਜ਼ਾਰ ਜਨਤਾ ਨਗਰ ਵਿੱਚ ਸੜਕ ਦਾ ਉਦਘਾਟਨ ਕਰਨ ਲਈ ਇਕੱਠੇ ਹੋ ਕੇ ਇੱਕ-ਦੂਜੇ ਨੂੰ ਗਾਲੀ ਗਲੋਚ ਤੇ ਦੂਸ਼ਣਬਾਜ਼ੀ ਕਰ ਰਹੇ ਹਨ। ਜਿਨ੍ਹਾਂ ਨੇ ਲੌਕਡਾਊਨ ਦੌਰਾਨ ਅਜਿਹਾ ਕਰਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸ ਤਹਿਤ ਇਹ ਕੇਸ ਦਰਜ ਕੀਤਾ ਹੈ।