ਚੰਡੀਗੜ੍ਹ ਘੇਰਨ ਲਈ ਕਿਸਾਨਾਂ ਨੇ ਤੋੜੇ ਬੈਰੀਕੇਟ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ

FacebookTwitterWhatsAppCopy Link

ਚੰਡੀਗੜ੍ਹ –  ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ ‘ਤੇ ਕਿਸਾਨ ਅਗਲੀ ਰਣਨੀਤੀ ਦੇ ਤਹਿਤ ਚੰਡੀਗੜ੍ਹ ਵਿਚ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਚੰਡੀਗੜ੍ਹ ਪੁਲਸ ਦੀ ਪਹਿਲੀ ਬੈਰੀਕੇਡਿੰਗ ਤੋੜ ਦਿੱਤੀ ਗਈ। ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ। ਬੈਰੀਕੇਡ ਤੋੜ ਕੇ ਕਿਸਾਨ ਚੰਡੀਗੜ੍ਹ ਦਾਖ਼ਲ ਹੋਏ ਹਨ। ਇਸ ਦੌਰਾਨ ਪੁਲਸ ਵੱਲੋਂ ਕਿਸਾਨਾਂ ‘ਤੇ ਪਾਣੀ ਦੀਆਂ ਤੋਪਾਂ ਵੀ ਛੱਡੀਆਂ ਗਈਆਂ ਹਨ।

 ਇਸ ਧਰਨੇ ਚ ਪੰਜਾਬ ਭਰ ਦੀਆਂ 32 ਕਿਸਾਨ ਜਥੇਬੰਦੀਆਂ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇਕੱਠੀਆਂ ਹੋਈਆਂ ਹਨ।
ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਣਗੇ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 26 ਜੂਨ ਨੂੰ ਦੇਸ਼ ਭਰ ਵਿੱਚੋਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਨੂੰ ਮੈਮੋਰੰਡਮ ਦੇਣ ਦੀ ਕਾਲ ਦੇ ਸੰਬੰਧ ਵਿਚ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਅੱਜ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਕਿਸਾਨ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਪਹੁੰਚੇ। ਇਥੇ ਬਕਾਇਦਾ ਇਕ ਸਟੇਜ ਵੀ ਲਗਾਈ ਗਈ ਹੈ ।  
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਮੁੱਖ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਕਨਵੀਨਰ ਬਲਬੀਰ ਸਿੰਘ ਰਾਜੇਵਾਲ ਰੁਲਦੂ ਸਿੰਘ ਮਾਨਸਾ ਸਤਨਾਮ ਸਿੰਘ ਬਹਿਰੂ ਅਤੇ ਹੋਰਨਾਂ ਆਗੂਆਂ ਨੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬਿਨਾਂ ਕਿਸੇ ਦੇਰੀ ਤੋਂ ਤਿੰਨੇ ਕਾਲੇ ਕਾਨੂੰਨ ਵਾਪਸ ਲੈ ਲਵੇ ਨਹੀਂ ਤਾਂ ਇਸ ਦੇ ਨਤੀਜੇ ਚੰਗੇ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਗ਼ੈਰ ਸੰਵਿਧਾਨਕ ਤੌਰ ‘ਤੇ ਪਾਸ ਕੀਤੇ ਗਏ ਇਹ ਕਾਨੂੰਨ ਰਾਜਾਂ ਦੇ ਅਧਿਕਾਰਾਂ ਵਿੱਚ ਸਿੱਧਾ ਦਖ਼ਲ ਹੈ, ਜਿਸ ਨੂੰ ਕਿਸਾਨ ਕਿਸੇ ਵੀ ਤਰ੍ਹਾਂ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਤੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਏ ਤੋਂ ਬਗੈਰ ਵਾਪਸ ਨਹੀਂ ਪਰਤਣਗੇ।