ਲੁਧਿਆਣਾ : ਖੰਨਾ ਪੁਲਿਸ ਵੱਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐਫ) ਨਾਲ ਸੰਬੰਧਿਤ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਗਰੋਹ ਵੱਲੋਂ ਕੀਤੀਆਂ ਜਾਣ ਵਾਲੀਆਂ ਵਾਰਦਾਤਾਂ ਨੂੰ ਸਮਾਂ ਰਹਿੰਦੇ ਰੋਕ ਲੈਣ ਦਾ ਦਾਅਵਾ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਕਥਿਤ ਦੋਸ਼ੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐਫ) ਵਲੋਂ ਚਲਾਏ ਗਏ ਟਾਰਗੇਟ ਕਿਲਿੰਗ ਨਾਲ ਸੰਬੰਧਿਤ ਹਨ। ਖੰਨਾ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਵਿਅਕਤੀਆਂ ਪਾਸੋਂ ਤਿੰਨ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਅਤੇ ਇਕ ਖੋਹੀ ਗਈ ਕਾਰ ਬਰਾਮਦ ਕੀਤੀ ਹੈ।
ਟੀਵੀ ਪੰਜਾਬ ਬਿਊਰੋ