6 ਵੇਂ ਪੇਅ ਕਮਿਸ਼ਨ ਨੂੰ ਲੈ ਕੇ ਡਾਕਟਰ ਤਿੰਨ ਦਿਨਾਂ ਦੀ ਹੜਤਾਲ ਤੇ , ਓ ਪੀ ਡੀ ਸੇਵਾਵਾਂ ਰਹਿਣਗੀਆਂ ਬੰਦ

FacebookTwitterWhatsAppCopy Link

6 ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਖ਼ਿਲਾਫ਼ ਡਾਕਟਰਾਂ ਵਲੋਂ ਲਗਾਤਾਰ ਰੋਸ ਜਾਰੀ ਕੀਤਾ ਜਾ ਰਿਹਾ ਹੈ | ਸਰਕਾਰੀ ਡਾਕਟਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ 12 ਜੁਲਾਈ ਤੋਂ 14 ਜੁਲਾਈ ਤੱਕ ਸਿਹਤ ਤੇ ਵੈਟਰਨਰੀ ਸੇਵਾਵਾਂ ਠੱਪ ਕਰ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਡਾਕਟਰਾਂ ਨੇ ਦੱਸਿਆ ਕਿ ਐਨ ਪੀ ਏ ਨੂੰ ਘਟਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਹੈ।

ਉਹਨਾਂ ਕਿਹਾ ਕਿ ਜਦੋਂ ਪੇਅ ਕਮਿਸ਼ਨ ਆਉਂਦਾ ਹੈ ਤਾਂ ਮੁਲਾਜ਼ਮਾਂ ਨੂੰ ਆਸ ਹੁੰਦੀ ਹੈ ਕਿ ਤਨਖ਼ਾਹਾਂ ਵਿੱਚ ਵਾਧਾ ਹੋਵੇਗਾ ਪਰ ਹੈਰਾਨੀ ਵਾਲੀ ਗੱਲ ਹੈ ਕਿ ਤਨਖ਼ਾਹਾਂ ਉਲਟਾ ਘਟਾ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਹੁਣ ਤਿੰਨ ਦਿਨਾਂ ਦੀ ਹੜਤਾਲ ਵਿੱਚ ਡੈਂਟਲ, ਆਯੁਰਵੈਦਿਕ, ਹੋਮਿਓਪੈਥਿਕ ਸਮੇਤ ਸਾਰੇ ਤਰ੍ਹਾਂ ਦੇ ਡਾਕਟਰਾਂ ਦੀ ਜੁਆਇੰਟ ਫੋਰਮ ਵੱਲੋਂ ਲਏ ਫ਼ੈਸਲਿਆਂ ਅਨੁਸਾਰ ਓ ਪੀ ਡੀ ਸੇਵਾਵਾਂ ਬੰਦ ਰਹਿਣਗੀਆਂ । ਸਿਰਫ਼ ਐਮਰਜੈਂਸੀ ਤੇ ਕੋਰੋਨਾ ਸੇਵਾਵਾਂ ਜਾਰੀ ਰਹਿਣਗੀਆਂ।