ਹੰਗਾਮੇ ਕਾਰਨ ਲੋਕ ਸਭਾ ਸ਼ਾਮ 4 ਵਜੇ ਤੱਕ ਅਤੇ ਰਾਜ ਸਭਾ ਕੱਲ੍ਹ ਤੱਕ ਮੁਲਤਵੀ

FacebookTwitterWhatsAppCopy Link

ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਵੀ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਹੈ। ਵਿਰੋਧੀ ਧਿਰ ਕੋਰੋਨਾ ਵਾਇਰਸ ਨਾਲ ਨਜਿੱਠਣ ਨੂੰ ਲੈ ਕੇ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੀ ਹੈ। ਇਸਦੇ ਨਾਲ ਹੀ, ਪੇਗਾਸਸ ਸੌਫਟਵੇਅਰ ਦਾ ਮੁੱਦਾ ਸਰਕਾਰ ਦੀਆਂ ਮੁਸ਼ਕਲਾਂ ਨੂੰ ਵਧਾ ਰਿਹਾ ਹੈ। ਕਿਸਾਨਾਂ ਦਾ ਮੁੱਦਾ ਵੀ ਆਪਣੇ ਸਿਖਰ ‘ਤੇ ਹੈ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਪਹਿਲਾਂ ਲੋਕ ਸਭਾ ਤੇ ਰਾਜ ਸਭਾ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ ਜਦੋ ਫਿਰ ਸੈਸ਼ਨ ਸ਼ੁਰੂ ਹੋਇਆ ਵਿਰੋਧੀ ਧਿਰ ਦਾ ਹੰਗਾਮਾ ਫਿਰ ਸ਼ੁਰੂ ਹੋ ਗਿਆ ਤੇ ਸੰਸਦ 2 ਵਜੇ ਤਕ ਮੁਲਤਵੀ ਕਰ ਦਿੱਤੀ ਗਈ। ਹੁਣ ਫਿਰ ਹੰਗਾਮੇ ਦੇ ਚੱਲਦਿਆਂ ਲੋਕ ਸਭਾ ਅੱਜ ਸ਼ਾਮ 4 ਵਜੇ ਤੱਕ ਅਤੇ ਰਾਜ ਸਭਾ ਕੱਲ੍ਹ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਟੀਵੀ ਪੰਜਾਬ ਬਿਊਰੋ