ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਕੇਸ ਵਿਚ ਪੁਲਿਸ ਨੇ ਇਕ ਸ਼ੂਟਰ ਦੀ ਸ਼ਨਾਖ਼ਤ ਕਰ ਲਈ ਹੈ। ਸੂਤਰਾਂ ਮੁਤਾਬਕ ਇਸ ਸ਼ੂਟਆਊਟ ਵਿਚ ਖੱਬੇ ਹੱਥ ਨਾਲ ਗੋਲੀ ਚਲਾ ਰਿਹਾ ਗੈਂਗਸਟਰ ਵਿਨੇ ਦਿਓੜਾ ਹੈ ਜੋ ਗੈਂਗਸਟਰ ਲਵ ਦਿਓੜਾ ਦਾ ਭਰਾ ਹੈ। ਲਵ ਦਿਓੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਕਰ ਦਿੱਤਾ ਸੀ।
ਸੂਤਰਾਂ ਮੁਤਾਬਕ ਵਿਨੇ ਦਿਓੜਾ ਕੋਟਕਪੁਰਾ ਦਾ ਰਹਿਣ ਵਾਲਾ ਹੈ ਜਿਸ ਨੂੰ ਫੜਨ ਲਈ ਪੁਲਿਸ ਨੇ ਕੋਟਕਪੁਰਾ ਵਿਚ ਵੀ ਛਾਪੇਮਾਰੀ ਕੀਤੀ ਹੈ ਤੇ ਮੁਹਾਲੀ ਵਿਚ ਕਈ ਫਲੈਟਾਂ ਵਿਚ ਵੀ ਛਾਪੇਮਾਰੀ ਕੀਤੀ ਹੈ।
ਵਿੱਕੀ ਮਿੱਡੂਖੇੜਾ ਕਤਲ ਕੇਸ ’ਚ ਇਕ ਸ਼ੂਟਰ ਦੀ ਹੋਈ ਸ਼ਨਾਖ਼ਤ
