Site icon TV Punjab | English News Channel

ਨਕੋਦਰ ਦੇ ਪਿੰਡ ਹੁੰਦਲ ਢੱਡਾ ਦੇ ਖੇਤਾਂ ‘ਚੋਂ ਮਿਲੇ 27 ਦੇ ਕਰੀਬ ਪਾਕਿਸਤਾਨੀ ਗੁਬਾਰੇ

FacebookTwitterWhatsAppCopy Link

ਜਲੰਧਰ : ਨਕੋਦਰ ਸਦਰ ਥਾਣੇ ਅਧੀਨ ਪੈਂਦੇ ਪਿੰਡ ਹੁੰਦਲ ਢੱਡਾ ਵਿਖੇ 27 ਦੇ ਕਰੀਬ ਪਾਕਿਸਤਾਨੀ ਗੁਬਾਰੇ ਅਤੇ ਇਕ ਪਾਕਿਸਤਾਨੀ ਝੰਡਾ ਮਿਲਣ ਦੀ ਸੂਚਨਾ ਮਿਲੀ ਹੈ। ਇਸ ਦੇ ਨਾਲ ਹੀ ਪਿੰਡ ਅਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਮੌਕੇ ਤੇ ਪੁੱਜੇ ਸਦਰ ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਇਹ ਗੁਬਾਰੇ ਹਰਭਜਨ ਸਿੰਘ ਦੇ ਖੇਤਾਂ ਨੇੜਿਓਂ ਬਰਾਮਦ ਹੋਏ ਹਨ, ਜਿਨ੍ਹਾਂ ਬਾਰੇ ਪਤਾ ਲੱਗਣ ‘ਤੇ ਵੱਖ-ਵੱਖ ਮਹਿਕਮਿਆਂ ਨਾਲ ਤਾਲਮੇਲ ਕਰਕੇ ਇਸ ਦੀ ਜਾਂਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਗੁਬਾਰੇ ਪਾਕਿਸਤਾਨ ਤੋਂ ਆਏ ਹਨ, ਜਿਨ੍ਹਾਂ ਉੱਪਰ ਦਿਲ-ਦਿਲ ਪਾਕਿਸਤਾਨ ਲਿਖਿਆ ਹੋਇਆ ਹੈ ਪਰ ਫਿਰ ਵੀ ਇਨ੍ਹਾਂ ਗੁਬਾਰਿਆਂ ਦੀ ਜਾਂਚ ਕੀਤੀ ਜਾਵੇਗੀ ਕਿ ਇਹ ਗੁਬਾਰੇ ਕਿਸ ਦਿਸ਼ਾ ਤੋਂ ਆਏ ਹਨ। ਫਿਲਹਾਲ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ

Exit mobile version