Site icon TV Punjab | English News Channel

ਪ੍ਰਧਾਨਗੀ ਮਿਲਣ ਤੋਂ ਬਾਅਦ ਵੀ ਨਹੀਂ ਨਜ਼ਰ ਆ ਰਹੇ ਨਵਜੋਤ ਸਿੱਧੂ ਤੇ ਕੈਪਟਨ ਵਿੱਚ ਸਮਝੌਤੇ ਦੇ ਆਸਾਰ

ਚੰਡੀਗੜ੍ਹ : ਕਾਂਗਰਸ ਹਾਈ ਕਮਾਂਡ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੁੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨੇ ਜਾਣ ਤੋਂ  ਦੋ ਦਿਨ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਸੁਲ੍ਹਾ ਸਫਾਈ ਜਾਂ ਸਮਝੌਤੇ ਦੇ ਆਸਾਰ ਨਹੀਂ ਹਨ।

 

ਮੁੱਖ ਮੰਤਰੀ, ਘੱਟ ਤੋਂ ਘੱਟ 10 ਕੈਬਨਿਟ ਮੰਤਰੀਆਂ ਤੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਤੋਂ ਇਲਾਵਾ ਅੱਧੇ ਤੋਂ ਵੱਧ ਵਿਧਾਇਕਾਂ ਨੇ ਹਾਲੇ ਤੱਕ ਨਵਜੋਤ ਸਿੱਧੂ ਨੁੰ ਪ੍ਰਧਾਨ ਬਣਨ ’ਤੇ ਵਧਾਈ ਤੱਕ ਨਹੀਂ ਦਿੱਤੀ। ਜਿਥੇ ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੱਧੂ ਦੇ ਖਿਲਾਫ ਆਪਣੇ ਸਟੈਂਡ ’ਤੇ ਕਾਇਮ ਹਨ, ਉਥੇ ਹੀ ਨਵਜੋਤ ਸਿੱਧੂ ਨੇ ਵੀ ਹਾਲੇ ਤੱਕ ਇਸ ਮਾਮਲੇ ਵਿਚ ਆਪਣੇ ਪੱਤੇ ਨਹੀਂ ਖੋਲ੍ਹੇ।

 

ਭਾਵੇਂ ਕਾਂਗਰਸ ਦੇ ਕੁਝ ਕੁ ਆਗੂ ਦੋਹਾਂ ਧਿਰਾਂ ਵਿਚਾਲੇ ਸਮਝੌਤਾ ਕਰਾਉਣ ਲਈ ਯਤਨ ਕਰ ਰਹੇ ਹਨ ਪਰ ਹਾਲ ਦੀ ਘੜੀ ਤੱਕ ਪੰਜਾਬ ਕਾਂਗਰਸ ਦਾ ਸੰਕਟ ਖਤਮ ਹੋਣ  ਨਾਲੋਂ ਹੋਰ ਵੱਧ ਗਿਆ ਹੈ।

ਟੀਵੀ ਪੰਜਾਬ ਬਿਊਰੋ