ਟੀਵੀ ਪੰਜਾਬ ਬਿਊਰੋ- ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸ੍ਰੋਮਣੀ ਅਕਾਲੀ ਦਲ ਨੇ ਵੱਡਾ ਸਿਆਸੀ ਦਾ ਖੇਡਿਆ ਹੈ।ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਭਾਜਪਾ ਨਾਲ ਗੱਠਜੋੜ ਟੁੱਟਣ ਮਗਰੋਂ ਅਕਾਲੀ ਦਲ ਹੁਣ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗੱਠਜੋੜ ਕਰਨਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇਸ ਦਾ ਰਸਮੀ ਐਲਾਨ ਕਰਨਗੇ।
ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਵੇਂ ਪਾਰਟੀਆਂ ਇਕੱਠੇ ਲੜੀਆਂ ਸੀ। BSP ਸੁਪਰੀਮੋ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਪੰਜਾਬ ਦਾ 30 ਫੀਸਦੀ ਵੋਟ ਦਲਿਤ ਵੋਟ ਬੈਂਕ ਜੋ ਕਿ ਬਾਜੀ ਪਲਟਣ ਦੇ ਸਮਰੱਥ ਹੈ।ਇਸ ਲਈ ਦਲਿਤ ਵੋਟ ਬੈਂਕ ਨੂੰ ਵੇਖਦੇ ਹੋਏ ਅਕਾਲੀ ਦਲ ਨੇ ਹੁਸ਼ਿਆਰੀ ਭਰਿਆ ਦਾਅ ਖੇਡਿਆ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਇਹ ਵੀ ਐਲਾਨ ਕਰ ਚੁੱਕੀ ਹੈ ਕਿ ਜੇ 2022 ਵਿੱਚ ਉਨ੍ਹਾਂ ਦੀ ਸਰਕਾਰ ਆਉਂਦੀ ਤਾਂ ਦਲਿਤ ਉੱਪ ਮੁੱਖ ਮੰਤਰੀ ਹੋਵੇਗਾ।