Site icon TV Punjab | English News Channel

ਬਟਾਲਾ ‘ਚ ਖੂਨੀ ਵਾਰਦਾਤ : ਮਮੂਲੀ ਝਗੜੇ ਤੋਂ ਬਾਅਦ ਇਕੋ ਪਰਿਵਾਰ ਦੇ 6 ਜੀਅ ਗੋਲ਼ੀਆਂ ਨਾਲ ਭੁੰਨੇ, 4 ਦੀ ਮੌਤ 2 ਗੰਭੀਰ

FacebookTwitterWhatsAppCopy Link

ਬਟਾਲਾ : ਅੱਜ ਸਵੇਰ-ਸਵੇਲੇ ਹੀ ਬਟਾਲਾ ਦੇ ਪਿੰਡ ਬੱਲੜਵਾਲ ਵਿਚ ਮਾਮੂਲੀ ਤਕਰਾਰ ਨੇ ਅਜਿਹਾ ਖੂਨੀਂ ਰੂਪ ਧਾਰਨ ਕੀਤਾ ਕਿ ਇਕ ਪਰਿਵਾਰ ਦੇ 4 ਜੀਆਂ ਦੀ ਜਾਨ ਲੈ ਗਈ। ਇੱਥੇ ਦੋਹਾਂ ਪਰਿਵਾਰਾਂ ਵਿਚ ਕਿਸੇ ਗੱਲ ਨੂੰ ਲੈਕੇ ਝਗੜਾ ਹੋ ਗਿਆ। ਇਹ ਝਗੜਾ ਏਨਾ ਵੱਧ ਗਿਆ ਕਿ ਇਕ ਧਿਰ ਨੇ ਦੂਜੇ ਪਰਿਵਾਰ ਦੇ ਛੇ ਜੀਆਂ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਟਾਲੇ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਮ੍ਰਿਤਕਾਂ ਦੀ ਪਛਾਣ ਮੰਗਲ ਸਿੰਘ ਪੁੱਤਰ ਜਗੀਰ ਸਿੰਘ, ਬਬਨਦੀਪ ਸਿੰਘ ਪੁੱਤਰ ਜਸਪਾਲ ਸਿੰਘ, ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ, ਜਸਬੀਰ ਸਿੰਘ ਪੁੱਤਰ ਮੰਗਲ ਸਿੰਘ ਵਜੋਂ ਹੋਈ ਹੈ।

ਹਰਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਨੂੰ ਗੋਲੀਆਂ ਲੱਗੀਆਂ ਹਨ। ਹਾਲਤ ਗੰਭੀਰ ਹੋਣ ਕਾਰਨ ਇਨ੍ਹਾਂ ਨੂੰ ਬਟਾਲਾ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਵਾਲੇ ਖੇਤਾਂ ਵਿਚ ਕੰਮ ਕਰ ਰਹੇ ਸਨ। ਇਸੇ ਦੌਰਾਨ ਦੂਜੀ ਧਿਰ ਦੇ ਪਰਿਵਾਰ ਵਾਲਿਆਂ ਨਾਲ ਝਗੜਾ ਹੋ ਗਿਆ ਅਤੇ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਮੌਤ ਦੀ ਖੂਨੀ ਖੇਡ ਸ਼ੁਰੂ ਹੋ ਗਈ

ਟੀਵੀ ਪੰਜਾਬ ਬਿਊਰੋ

Exit mobile version