ਬਟਾਲਾ- ਬਟਾਲਾ ਦੇ ਪਿੰਡ ਬੱਲੜਵਾਲ ਵਿਖੇ ਬੀਤੇ ਦਿਨ ਪੁਰਾਣੀ ਰੰਜ਼ਿਸ਼ ਦੇ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੇ ਕਤਲ ਦਾ ਮਾਮਲਾ ਹੋਰ ਵੀ ਗੰਭੀਰ ਹੁੰਦਾ ਜਾ ਰਿਹਾ ਹੈ । ਅੱਜ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਅਤੇ ਇਲਾਕੇ ਦੇ ਲੋਕਾਂ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਸਬਾ ਘੁਮਾਣ ਦੇ ਚੌਕ ’ਚ ਰੱਖ ਦਿੱਤੀਆਂ। ਵੱਡੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਨੇ ਇੱਥੇ ਲਾਸ਼ਾਂ ਰੱਖ ਕੇ ਪ੍ਰਦਰਸ਼ਨ ਕੀਤਾ ਅਤੇ ਧਰਨਾ ਲੱਗਾ ਦਿੱਤਾ। ਧਰਨਾ ਲਗਾਉਣ ਲਈ ਪੀੜਤ ਮੈਂਬਰਾਂ ਨੇ ਸੜਕ ਦੇ ਵਿਚਾਲੇ ਟਰਾਲੀਆਂ ਅਤੇ ਗੱਡੀਆਂ ਖੜ੍ਹੀਆਂ ਕਰ ਦਿੱਤੀਆਂ, ਜਿਸ ਕਾਰਨ ਉਕਤ ਥਾਂ ’ਤੇ ਭਾਰੀ ਜਾਮ ਲੱਗ ਗਿਆ।
ਪੀੜਤ ਪਰਿਵਾਰ ਵਲੋਂ ਲਗਾਏ ਗਏ ਧਰਨੇ ਦੌਰਾਨ ਜਦੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਉਕਤ ਲੋਕਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਪਰ ਉਨ੍ਹਾਂ ਦੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਬਹਿਸ ਹੋ ਗਈ।
ਦੂਜੇ ਪਾਸੇ ਪੀੜਤ ਪਰਿਵਾਰ ਵਲੋਂ ਹਰਗੋਬਿੰਦਪੁਰ ਮਾਰਗ ’ਤੇ ਚੱਕਾ ਜਾਮ ਕਰਕੇ ਪੁਲਸ ਖ਼ਿਲਾਫ਼ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਕਤ ਲੋਕ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਇਸ ਮਾਮਲੇ ’ਚ ਹੁਣ ਤੱਕ ਪੁਲਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਟੀਵੀ ਪੰਜਾਬ ਬਿਊਰੋ