Site icon TV Punjab | English News Channel

ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਕੀ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦੀ ਅਪੀਲ

ਜਲੰਧਰ : ਹਾਕੀ ਟੀਮ ਦੀ ਇਤਿਹਾਸਿਕ ਜਿੱਤ ਤੋਂ ਬਾਅਦ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨ ਰੱਦ ਕਰਕੇ ਹਾਕੀ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦੀ ਅਪੀਲ ਕੀਤੀ ਹੈ।

ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ‘ਪ੍ਰਧਾਨ ਮੰਤਰੀ ਜੀ ਉਲੰਪਿਕ ਖੇਡਾਂ ’ਚ ਸਾਡੇ ਦੇਸ਼ ਦੀ ਹਾਕੀ ਟੀਮ ਵਲੋਂ ਸਾਰੇ ਗੋਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਧੀਆਂ-ਪੁੱਤਾਂ ਨੇ ਕੀਤੇ ਹਨ। ਕ੍ਰਿਪਾ ਕਰਕੇ ਖੇਤੀ ਕਾਨੂੰਨ ਵਾਪਸ ਲੈ ਕੇ ਉਹਨਾਂ ਨੂੰ ਵੱਡਾ ਤੋਹਫਾ ਦਿਓ।

ਦੱਸ ਦਈਏ ਕਿ ਉਲੰਪਿਕ ਵਿਚ ਖੇਡਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਵਿਚ ਜ਼ਿਆਦਾਤਰ ਖਿਡਾਰੀ ਪੰਜਾਬ ਨਾਲ ਸਬੰਧ ਰੱਖਦੇ ਹਨ। ਇਹ ਸਾਰੇ ਖਿਡਾਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਵਿਚੋਂ ਹਨ। ਦੇਸ਼ ਭਰ ਵਿਚ ਹਰ ਕੋਈ ਇਹਨਾਂ ਪੰਜਾਬੀ ਖਿਡਾਰੀਆਂ ਦੇ ਹੌਂਸਲੇ ਅਤੇ ਜਜ਼ਬੇ ਦੀ ਤਾਰੀਫ ਕਰ ਰਿਹਾ ਹੈ।

ਟੀਵੀ ਪੰਜਾਬ ਬਿਊਰੋ