ਨਵੀਂ ਦਿੱਲੀ- ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ 5ਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕੀਤਾ ਹੈ । ਇਸ ਮਤੇ ਰਾਹੀਂ ਮਾਨ ਨੇ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦਾ ਸਬੰਧ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਹੈ। ਇਸ ਲਈ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਹੋਰ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਤੋਂ ਵੱਖਰੇ ਤੌਰ ‘ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਪਹਿਲ ਦੇ ਆਧਾਰ ‘ਤੇ ਚਰਚਾ ਹੋਣੀ ਚਾਹੀਦੀ ਹੈ।