Site icon TV Punjab | English News Channel

ਭਾਰਤੀ ਕਿਸਾਨ ਯੂਨੀਅਨ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰੇਗੀ : ਉਗਰਾਹਾਂ

ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਾਫ਼ ਕੀਤਾ ਹੈ ਕਿ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੀ ਜਥੇਬੰਦੀ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰੇਗੀ । ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਯੂਨੀਅਨ ਜਿਥੇ ਭਾਜਪਾ ਦਾ ਤਿੱਖਾ ਵਿਰੋਧ ਕਰ ਰਹੀ ਹੈ ਉਥੇ ਦੂਜੀਆਂ ਸਿਆਸੀ ਪਾਰਟੀਆਂ ਨਾਲ ਵੀ ਉਨ੍ਹਾਂ ਦੀ ਕੋਈ ਨੇੜਤਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨਿਰੋਲ ਕਿਸਾਨਾਂ ਮਜ਼ਦੂਰਾਂ ਦੀ ਜਥੇਬੰਦੀ ਹੈ ਇਸ ਲਈ ਉਨ੍ਹਾਂ ਵੱਲੋਂ ਲਗਾਤਾਰ ਕਿਸਾਨਾਂ ਮਜ਼ਦੂਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਜਥੇਬੰਦੀ ਵੱਲੋਂ ਕਿਸੇ ਸਿਆਸੀ ਪਾਰਟੀ ਦੀ ਪਿੱਠ ਥਾਪੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਸਪਸ਼ਟ ਕੀਤਾ ਕਿ ਜਥੇਬੰਦੀ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਕਿਸੇ ਵੀ ਸਿਆਸੀ ਦਲ ਦਾ ਪੱਖ ਨਹੀਂ ਲਿਆ ਜਾਵੇਗਾ ।

ਟੀਵੀ ਪੰਜਾਬ ਬਿਊਰੋ

Exit mobile version