ਟੀਵੀ ਪੰਜਾਬ ਬਿਊਰੋ- 26 ਮਈ ਨੂੰ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਊਮੈ ਲਈ ਕੋਈ ਥਾਂ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਿਰਫ ਤਾਨਾਸ਼ਾਹ ਹੀ ਲੋਕਾਂ ਪ੍ਰਤੀ ਲਏ ਗਏ ਫੈਸਲੇ ਨਾ ਬਦਲਣ ਦਾ ਰਵੱਈਆ ਰੱਖਦੇ ਹਨ।
26 ਮਈ ਨੂੰ ਕਾਲੇ ਝੰਡੇ ਲਹਿਰਾਉਣ ਦੇ ਮਾਮਲੇ ‘ਤੇ ਸੁਖਬੀਰ ਦਾ ਅਹਿਮ ਐਲਾਨ, PM ਨੂੰ ਦਿੱਤੀ ਤਾਨਾਸ਼ਾਹ ਦੀ ਉਦਾਹਰਨ
