ਕੈਬਨਿਟ ਦੀ ਮੋਹਰ ਲੱਗਦਿਆਂ ਹੀ ਮਲੇਰਕੋਟਲਾ ਬਣਿਆ ਪੰਜਾਬ ਦਾ 23ਵਾਂ ਜਿਲ੍ਹਾ, ਇਹ ਹੋਣਗੀਆਂ ਸਬ ਤਹਿਸੀਲਾਂ

FacebookTwitterWhatsAppCopy Link

ਟੀਵੀ ਪੰਜਾਬ ਬਿਊਰੋ-ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਤੇ ਅਮਰਗੜ੍ਹ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ 192 ਪਿੰਡ, 62 ਪਟਵਾਰ ਸਰਕਲ ਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹਨ।

ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪ ਦਿੱਤੇ ਹਨ।