ਕੈਨੇਡਾ ਵੱਲੋਂ ਇਕਾਂਤਵਾਸ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਗਿਆ ਹੈ | ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਯਾਤਰੀਆਂ ਨੂੰ ਸਫ਼ਰ ਕਰਨ ਤੋਂ ਬਾਅਦ ਹੋਟਲ ਚ ਇਕਾਂਤਵਾਸ ਨਹੀਂ ਕਰਨਾ ਪਵੇਗਾ |
ਇਸ ਤੋਂ ਪਹਿਲਾ ਯਾਤਰੀਆਂ ਨੂੰ ਸਫ਼ਰ ਕਰਨ ਤੋਂ ਬਾਅਦ 3 ਦਿਨ ਹੋਟਲ ਕੁਆਰੰਟੀਨ ਕਰਨਾ ਪੈਂਦਾ ਸੀ ਅਤੇ ਉਸ ਤੋਂ ਬਾਅਦ 14 ਦਿਨ ਲਈ ਹੋਰ ਇਕਾਂਤਵਾਸ ਕਰਨਾ ਪੈਂਦਾ ਸੀ | ਇਸ ਉਤੇ ਯਾਤਰੀਆਂ ਨੂੰ ਬਹੁਤ ਜ਼ਿਆਦਾ ਖਰਚਾ ਕਰਨਾ ਪੈਂਦਾ ਸੀ | ਅਤੇ ਜੇਕਰ ਕੋਈ ਯਾਤਰੀ ਹੋਟਲ ਕੁਆਰੰਟੀਨ ਨਹੀਂ ਕਰਦਾ ਸੀ ਤਾਂ ਉਸ ਨੂੰ 5000 ਡਾਲਰ ਤੱਕ ਦਾ ਜੁਰਮਾਨਾ ਝੱਲਣਾ ਪੈਂਦਾ ਸੀ | ਪਰ ਹੁਣ ਕੈਨੇਡਾ ਸਰਕਾਰ ਵੱਲੋਂ ਇਹ ਐਲਨ ਕਰ ਦਿੱਤਾ ਗਿਆ ਕਿ ਜਿਨ੍ਹਾਂ ਨੂੰ ਕੋਵਿਡ 19 ਦੀ ਵੈਕਸੀਨ ਦੇ ਦੋਵੇਂ ਡੋਜ਼ ਲੱਗ ਗਏ ਹਨ ਉਨ੍ਹਾਂ ਨੂੰ ਪਾਬੰਦੀਆਂ ਦੇ ਵਿੱਚ ਰਾਹਤ ਮਿਲੇਗੀ | ਇਨ੍ਹਾਂ ਯਾਤਰੀਆਂ ਨੂੰ ਕੈਨੇਡਾ ਪੁੱਜਣ ਤੇ ਹੋਟਲ ਕੁਆਰੰਟੀਨ ਅਤੇ 14 ਦਿਨਾਂ ਦਾ ਇਕਾਂਤਵਾਸ ਨਹੀਂ ਕਰਨਾ ਪਵੇਗਾ | ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਕੈਨੇਡਾ ਅਮਰੀਕਾ ਬਾਰਡਰ ਦੇ ਖੁੱਲਣ ਸਬੰਧੀ ਵੀ ਜਾਣਕਾਰੀ ਮਿਲ ਸਕਦੀ ਹੈ | ਇਸ ਉਤੇ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸੰਕੇਤ ਦਿੱਤੇ ਜਾ ਰਹੇ ਹਨ |