ਟੀਵੀ ਪੰਜਾਬ ਬਿਊਰੋ-ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵਧਦੇ ਸੰਕਟ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਦਾ ਫੈਸਲਾ ਵਾਪਸ ਲੈ ਲਿਆ ਹੈ। ਹੁਣ ਪੰਜਾਬ ਵਿੱਚ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਨਹੀਂ ਦਿੱਤੀ ਜਾਵੇਗੀ।
ਪਿਛਲੇ ਸਮੇਂ ਦੌਰਾਨ ਵਿਰੋਧੀ ਧਿਰ ਵੱਲੋਂ ਇਸ ਮਾਮਲੇ ਉੱਤੇ ਕਾਫ਼ੀ ਹੰਗਾਮਾ ਕੀਤਾ ਗਿਆ ਸੀ। ਇਸ ਸਭ ਤੋਂ ਬਾਅਦ ਹੀ ਸੂਬਾ ਕਾਂਗਰਸ ਸਰਕਾਰ ਨੇ ਇਹ ਫੈਸਲਾ ਲਿਆ ਹੈ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਜੋ ਵੈਕਸੀਨ ਹੁਣ ਤੱਕ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਗਈ ਹੈ, ਉਸ ਦਾ ਖ਼ਰਚਾ ਕੱਟਣ ਤੋਂ ਬਾਅਦ ਜੋ ਵਾਧੂ ਅਮਾਉਂਟ ਲਿਆ ਗਿਆ ਹੈ ਉਸ ਨੂੰ ਵੀ ਵਾਪਸ ਕੀਤਾ ਜਾਵੇਗਾ।
ਗੌਰਤਲਬ ਹੈ ਕਿ ਪੰਜਾਬ ਵਿੱਚ ਹੁਣ ਤੱਕ 48 ਲੱਖ ਲੋਕਾਂ ਨੂੰ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਦੋਸ਼ਾਂ ‘ਤੇ ਪੰਜਾਬ ਸਰਕਾਰ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਸੀ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ।