ਕਾਂਗਰਸ ਲੋਕ ਸਭਾ ਮੈਂਬਰਾਂ ਨੇ ਪਾਰਲੀਮੈਂਟ ਅੰਦਰ ਕਿਉਂ ਲਗਾਇਆ ਧਰਨਾ ?

FacebookTwitterWhatsAppCopy Link

ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਅੱਜ ਲੋਕ ਸਭਾ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਧਰਨੇ ਤੇ ਬੈਠੇ। ਉਹਨਾਂ ਨੇ ਮੰਗ ਕੀਤੀ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਸੈਸ਼ਨ ਦੌਰਾਨ ਇਸ ਉੱਤੇ ਖੁੱਲ੍ਹੀ ਬਹਿਸ ਕੀਤੀ ਜਾਵੇ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਕਾਨੂੰਨ ਬਣਾ ਕੇ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਧਰਨਾ ਲਗਾਉਣ ਦਾ ਮੰਤਵ ਸਰਕਾਰ ਦੇ ਕੰਨਾਂ ਵਿੱਚ ਆਪਣੀ ਆਵਾਜ਼ ਪਾਉਣਾ ਹੈ ਜੋ ਕਿ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।