ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਸੰਸਦੀ ਦਲ ਦੀ ਮੀਟਿੰਗ ਅੱਜ ਦਿੱਲੀ ਵਿਚ ਹੋਈ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਕਈ ਸੀਨੀਅਰ ਨੇਤਾ ਸ਼ਾਮਲ ਹੋਏ।ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਨੇ ਕਾਂਗਰਸ ‘ਤੇ ਜ਼ੋਰਦਾਰ ਹਮਲਾ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨਾ ਤਾਂ ਸਦਨ ਨੂੰ ਕੰਮ ਕਰਨ ਦੇ ਰਹੀ ਹੈ ਅਤੇ ਨਾ ਹੀ ਵਿਚਾਰ ਵਟਾਂਦਰੇ ਦੀ ਆਗਿਆ ਦਿੰਦੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਸਾਰੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਤਿਆਰ ਹੈ ਪਰ ਵਿਰੋਧੀ ਧਿਰ ਸਦਨ ਨੂੰ ਕੰਮ ਕਰਨ ਦੀ ਆਗਿਆ ਨਹੀਂ ਦੇਣਾ ਚਾਹੁੰਦੀ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨੇ ਟੀਕਾਕਰਨ ਲਈ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਵੀ ਹਿੱਸਾ ਨਹੀਂ ਲਿਆ, ਜਿਸ ਤੋਂ ਇਹ ਜਾਪਦਾ ਹੈ ਕਿ ਕਾਂਗਰਸ ਕੋਰੋਨਾ ਮਹਾਂਮਾਰੀ ਪ੍ਰਤੀ ਗੰਭੀਰ ਨਹੀਂ ਹੈ।
ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੀ ਰਾਏ ਦਿੱਤੀ ਹੈ। ਉਨ੍ਹਾਂ ਸੰਸਦ ਮੈਂਬਰਾਂ ਨੂੰ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ 75-75 ਪਿੰਡਾਂ ਦਾ ਦੌਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਂਸਦਾਂ ਨੂੰ ਪਿੰਡ-ਪਿੰਡ ਜਾ ਕੇ ਸਰਕਾਰ ਦਾ ਕੰਮ ਦੱਸਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਸਾਂਸਦਾਂ ਨੂੰ ਇਹ ਵੀ ਦਸਣਾ ਚਾਹੀਦਾ ਹੈ ਕਿ ਸਰਕਾਰ ਆਮ ਲੋਕਾਂ ਲਈ ਕੀ ਕਰ ਰਹੀ ਹੈ। ਇਹ ਮਹਾਂਮਾਰੀ ਨਾਲ ਕਿਵੇਂ ਪੇਸ਼ ਆ ਰਹੀ ਹੈ ? ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਆਜ਼ਾਦੀ ਦਾ ਪ੍ਰੋਗਰਾਮ ਸਰਕਾਰੀ ਪ੍ਰੋਗਰਾਮ ਨਹੀਂ ਬਣਨਾ ਚਾਹੀਦਾ। ਇਸ ਵਿਚ ਲੋਕਾਂ ਦੀ ਭਾਗੀਦਾਰੀ ਹੋਣੀ ਚਾਹੀਦੀ ਹੈ।
ਟੀਵੀ ਪੰਜਾਬ ਬਿਊਰੋ