ਚੰਡੀਗੜ੍ਹ- ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਨੇ ਸੂਬੇ ਲਈ 30 ਜੂਨ ਤੱਕ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਸੰਬੰਧੀ ਜਾਰੀ ਪਾਬੰਦੀਆਂ ਹੁਣ 25 ਜੂਨ ਤੋਂ ਵਧਾ ਕੇ 30 ਜੂਨ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਨਵੇਂ ਆਦੇਸ਼ਾਂ ਮੁਤਾਬਿਕ ਹੁਣ ਆਈਲੈਟਸ ਸੈਂਟਰ ਖੁੱਲ੍ਹ ਸਕਦੇ ਹਨ।ਇਸ ਦੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਟੀਕੇ ਦੀ ਪਹਿਲੀ ਡੋਜ਼ ਲੱਗੀ ਹੋਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਜ਼ਰੂਰੀ ਸੇਵਾਵਾਂ ਵੀ ਉਪਲਬਧ ਹੋਣਗੀਆਂ। ਜਿੰਮ, ਕੈਫੇ, , ਹੋਟਲ, ਰੈਸਟੋਰੈਂਟ, ਢਾਬੇ ਅਤੇ ਸਿਨੇਮਾ ਘਰ ਆਦਿ ਪਹਿਲਾਂ ਵਾਂਗ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਅਤੇ ਇੱਥੇ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਏਗਾ।
ਇਨ੍ਹਾਂ ਹੁਕਮਾਂ ਅਨੁਸਾਰ ਬਾਰ, ਪੱਬ ਅਤੇ ਅਹਾਤੇ ਬੰਦ ਰਹਿਣਗੇ। ਇਸਦੇ ਨਾਲ ਹੀ ਫਿਲਹਾਲ ਸਕੂਲ ਅਤੇ ਕਾਲਜ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯਮਾਂ ਮੁਤਾਬਿਕ 50 ਤੋਂ ਵੱਧ ਲੋਕਾਂ ਨੂੰ ਵਿਆਹ ਅਤੇ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।
ਇਸ ਤੋਂ ਇਲਾਵਾ ਨਾਨ ਏ.ਸੀ. ਬੱਸਾਂ ਪੂਰੀਆਂ ਅਤੇ ਏ.ਸੀ. ਬੱਸਾਂ 50 ਫ਼ੀਸਦੀ ਲੋਕਾਂ ਨਾਲ ਚੱਲਣਗੀਆਂ। ਇਸਦੇ ਨਾਲ ਹੀ ਜ਼ਿਲ੍ਹਿਆਂ ਵਿੱਚ ਬਾਕੀ ਰਿਆਇਤਾਂ / ਛੋਟਾਂ ਦਾ ਫੈਸਲਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੀ ਸੌਂਪਿਆ ਗਿਆ ਹੈ।
ਟੀਵੀ ਪੰਜਾਬ ਬਿਊਰੋ