ਅੰਮ੍ਰਿਤਸਰ ਨੇੜੇ ਸਕੂਲ ਬੱਸ ਦੇ ਕਾਰ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 10 ਬੱਚੇ ਜ਼ਖ਼ਮੀ ਹੋ ਗਏੇ। ਮ੍ਰਿਤਕਾਂ ਦੀ ਸ਼ਨਾਖਤ ਨਰਿੰਦਰਪਾਲ ਸਿੰਘ ਵਾਸੀ ਜੰਮੂ-ਕਸ਼ਮੀਰ ਅਤੇ ਉਸ ਦੀ ਪਤਨੀ ਵਜੋਂ ਹੋਈ ਹੈ। ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਨਿੱਜੀ ਸਕੂਲ ਬੱਸ ਅੰਮ੍ਰਿਤਸਰ ਵੱਲ ਨੂੰ ਆ ਰਹੀ ਸੀ ਅਤੇ ਅਤੇ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰਦੀ ਹੋਈ ਸੜਕ ਦੇ ਦੂਜੇ ਪਾਸੇ ਆ ਗਈ। ਇਸ ਕਾਰਨ ਉਸ ਦੀ ਜੰਮੂ-ਕਸ਼ਮੀਰ ਨੰਬਰ ਦੀ ਆਲਟੋ ਕਾਰ ਨਾਲ ਟੱਕਰ ਹੋ ਗਈ। ਟੱਕਰ ਕਾਰਨ ਕਾਰ ਵਿੱਚ ਸਵਾਰ ਨਰਿੰਦਰਪਾਲ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸ ਦੀ ਪਤਨੀ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ, ਜਿਥੇ ਉਸ ਦੀ ਵੀ ਮੌਤ ਹੋ ਗਈ। ਇਹ ਬੱਸ ਜਦੋਂ ਮੁੜ ਰਹੀ ਸੀ ਤਾਂ ਪਿੱਛੋਂ ਆ ਰਹੇ ਟਿੱਪਰ ਨੇ ਉਸ ਨੂੰ ਟੱਕਰ ਮਾਰੀ, ਜਿਸ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਸੜਕ ਦੇ ਦੂਸਰੇ ਪਾਸੇ ਕਾਰ ਨਾਲ ਜਾ ਟਕਰਾਈ।
ਸਕੂਲ ਬੱਸ ਦੀ ਟੱਕਰ ਕਾਰਨ ਕਾਰ ਸਵਾਰ ਪਤੀ-ਪਤਨੀ ਦੀ ਮੌਤ, 10 ਬੱਚੇ ਜ਼ਖ਼ਮੀ
