ਕੇਂਦਰੀ ਮੰਤਰੀ ਮੰਡਲ ਅਗਲੇ ਕੁਝ ਦਿਨਾਂ ਵਿਚ ਬਿਜਲੀ (ਸੋਧ) ਬਿੱਲ 2021 ਨੂੰ ਮਨਜ਼ੂਰੀ ਦੇਣ ’ਤੇ ਵਿਚਾਰ ਕਰ ਸਕਦਾ ਹੈ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਦੂਰਸੰਚਾਰ ਸੇਵਾਵਾਂ ਦੀ ਤਰ੍ਹਾਂ ਬਿਜਲੀ ਖਪਤਕਾਰਾਂ ਨੂੰ ਵੀ ਆਪਣੀ ਪਸੰਦ ਦੀਆਂ ਕੰਪਨੀਆਂ ਚੁਣਨ ਦਾ ਅਧਿਕਾਰ ਹੋਵੇਗਾ। ਸੂਤਰਾਂ ਅਨੁਸਾਰ , “ਬਿਜਲੀ (ਸੋਧ) ਬਿੱਲ 2021 ਨੂੰ ਅਗਲੇ ਦਿਨਾਂ ਵਿੱਚ ਵਿਚਾਰ ਅਤੇ ਪ੍ਰਵਾਨਗੀ ਲਈ ਕੇਂਦਰੀ ਕੈਬਨਿਟ ਅੱਗੇ ਪੇਸ਼ ਕੀਤਾ ਜਾ ਸਕਦਾ ਹੈ। ਸਰਕਾਰ ਦਾ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਇਹ ਬਿੱਲ ਲਿਆਉਣ ਦਾ ਇਰਾਦਾ ਹੈ। 12 ਜੁਲਾਈ ਨੂੰ ਜਾਰੀ ਲੋਕ ਸਭਾ ਦੇ ਬੁਲੇਟਿਨ ਅਨੁਸਾਰ ਬਿਜਲੀ (ਸੋਧ) ਬਿੱਲ ਉਨ੍ਹਾਂ ਨਵੇਂ 17 ਬਿੱਲਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਰਕਾਰ ਨੇ ਸੰਸਦ ਦੇ ਮੌਜੂਦਾ ਸੈਸ਼ਨ ਵਿੱਚ ਪੇਸ਼ ਕਰਨ ਲਈ ਸੂਚੀਬੱਧ ਕੀਤਾ ਹੈ।