Site icon TV Punjab | English News Channel

‘ਪੰਜ ਪਿਆਰੇ’ ਸ਼ਬਦ ਵਰਤਣ ‘ਤੇ ਹਰੀਸ਼ ਰਾਵਤ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਤੇ 4 ਕਾਰਜਕਾਰੀ ਪ੍ਰਧਾਨਾਂ ਨੂੰ ਲੈ ਕੇ ਵਰਤੇ ਗਏ ‘ਪੰਜ ਪਿਆਰੇ’ ਸ਼ਬਦ ਤੋਂ ਉਪਜੇ ਵਿਵਾਦ ਮਗਰੋਂ ਹਰੀਸ਼ ਰਾਵਤ ਨੇ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਰਾਜ ਦੇ ਕਿਸੇ ਗੁਰਦੁਆਰਾ ਸਾਹਿਬ ਵਿਚ ਝਾੜੂ ਲਗਾ ਕੇ ਪਸ਼ਚਾਤਾਪ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦਾ ਬਹੁਤ ਸਤਿਕਾਰ ਕਰਦੇ ਹਨ।

ਟੀਵੀ ਪੰਜਾਬ ਬਿਊਰੋ