ਨਾ ਕੋਈ ਅਹੁਦਾ ਲਿਆ ਨਾ ਕਿਸੇ ਅਹੁਦੇ ਤੋਂ ਅਸਤੀਫ਼ਾ ਦਿੱਤਾ : ਮਾਲੀ 

FacebookTwitterWhatsAppCopy Link

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੀ ਇਕ ਪੋਸਟ ਸਾਹਮਣੇ ਆਈ ਹੈ ਜਿਸ ਵਿਚ ਉਸ ਨੇ ਕਿਹਾ ਹੈ ਕਿ ਉਸ ਨੇ ਨਾ ਕੋਈ ਅਹੁਦਾ ਲਿਆ ਹੈ ਤੇ ਨਾ ਹੀ ਕਿਸੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ । ਮਾਲੀ ਦਾ ਕਹਿਣਾ ਹੈ ਕਿ ਪ੍ਰੈੱਸ ਬਿਆਨ ਵਿਚ ਵੀ ਸਪਸ਼ਟ ਲਿਖਿਆ ਹੈ ਕਿ ਸਲਾਹ ਲੈਣ ਲਈ ਦਿੱਤੀ ਸਹਿਮਤੀ ਨਿਮਰਤਾ ਸਹਿਤ ਵਾਪਸ ਲੈ ਰਿਹਾ ਹਾਂ ਪਰ ਮੀਡੀਆ ਚਲਾ ਰਿਹਾ ਹੈ ਕਿ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਇਕ ਪੱਤਰ ਲਿਖ ਕੇ ਕਿਹਾ ਸੀ ਕਿ ਮੈਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਝਾਅ ਦੇਣ ਲਈ ਦਿੱਤੀ ਆਪਣੀ ਸਹਿਮਤੀ ਵਾਪਸ ਲੈਂਦਾ ਹਾਂ। ਇਸ ਦੇ ਨਾਲ ਹੀ ਮਾਲਵਿੰਦਰ ਸਿੰਘ ਮਾਲੀ ਨੇ ਕਿਹਾ ਸੀ ਕਿ ਜੇਕਰ ਉਸ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਕੈਪਟਨ ਅਮਰਿੰਦਰ ਸਿੰਘ, ਵਿਜੇਇੰਦਰ ਸਿੰਗਲਾ, ਮਨੀਸ਼ ਤਿਵਾੜੀ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਜਪਾ ਸਕੱਤਰ ਸੁਭਾਸ਼ ਸ਼ਰਮਾ, ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਤੇ ਜਰਨੈਲ ਸਿੰਘ ਜਿੰਮੇਵਾਰ ਹੋਣਗੇ।

ਟੀਵੀ ਪੰਜਾਬ ਬਿਊਰੋ