ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ ‘ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਇਸ ਦੇ ਨਾਲ ਹੀ ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ।
ਟੀਵੀ ਪੰਜਾਬ ਬਿਊਰੋ