ਲੁਧਿਆਣਾ : ਪੀ.ਏ.ਯੂ. ਵੱਲੋਂ ਹਰ ਹਫਤੇ ਸ਼ੋਸ਼ਲ ਮੀਡੀਆ ‘ਤੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿਚ ਕਿਸਾਨਾਂ ਨਾਲ ਚਲੰਤ ਖੇਤੀ ਮਸਲਿਆਂ ਬਾਰੇ ਗੱਲਬਾਤ ਕੀਤੀ ਜਾਂਦੀ ਹੈ। ਅੱਜ ਦੇ ਇਸ ਪ੍ਰੋਗਰਾਮ ਵਿਚ ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਰਾਜਨ ਅਗਰਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਉਹਨਾਂ ਨੇ ਬਰਸਾਤ ਦੇ ਮੌਸਮ ਦੀ ਰੀਚਾਰਜਿੰਗ ਦੀਆਂ ਤਕਨੀਕਾਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ। ਰੀਚਾਰਜਿੰਗ ਨੂੰ ਘਰੇਲੂ ਪੱਧਰ ਤੇ ਕਰਨ ਲਈ ਇਸ ਦਾ ਢਾਂਚਾ ਆਦਿ ਬਾਰੇ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਇਸ ਸੰਬੰਧੀ ਸਿਖਲਾਈ ਅਤੇ ਖਰਚੇ ਬਾਰੇ ਵੀ ਜਾਣਕਾਰੀ ਦਿੱਤੀ । ਡਾ. ਅਗਰਵਾਲ ਨੇ ਦੱਸਿਆ ਕਿ ਖੇਤ ਵਿੱਚ ਖੜੇ ਪਾਣੀ ਨੂੰ ਕਿਸ ਤਰੀਕੇ ਨਾਲ ਰੀਚਾਰਜ ਕੀਤਾ ਜਾ ਸਕਦਾ ਹੈ।
ਮਾਈਕ੍ਰੋਬਾਇਆਲੋਜੀ ਵਿਭਾਗ ਦੇ ਮਾਹਿਰ ਅਤੇ ਲਾਇਬ੍ਰੇਰੀਅਨ ਡਾ. ਪਰਮਪਾਲ ਕੌਰ ਸਹੋਤਾ ਨੇ ਘਰੇਲੂ ਪੱਧਰ ਤੇ ਪਾਣੀ ਅਤੇ ਖਾਣ ਵਾਲੇ ਪਦਾਰਥਾਂ ਦੀ ਪਰਖ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਪੇਟੇਂਟ ਕਰਾਉਣ ਦੀਆਂ ਸਿਫ਼ਾਰਸ਼ਾਂ ਜਾਂ ਤਰੀਕਾ ਕੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਕਰਵਾਏ ਗਏ ਪੇਟੇਂਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਟੀਵੀ ਪੰਜਾਬ ਬਿਊਰੋ