Site icon TV Punjab | English News Channel

ਕਹਿਰ ਭਰੀ ਖ਼ਬਰ: ਅਸਮਾਨੀ ਬਿਜਲੀ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਝਾਰਖੰਡ -ਝਾਰਖੰਡ ‘ਚ ਖੂੰਟੀ ਜ਼ਿਲ੍ਹੇ ਦੇ ਡਹੁਟੋਲੀ ਪਿੰਡ ਵਿੱਚ ਸ਼ਨੀਵਾਰ ਦੀ ਸ਼ਾਮ ਬਿਜਲੀ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਪੰਜ ਮੈਬਰਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਵੀ ਬਿਜਲੀ ਡਿੱਗਣ ਨਾਲ ਜ਼ਿਲ੍ਹੇ ਵਿੱਚ ਹੁਣ ਤੱਕ 16 ਲੋਕਾਂ ਦੀ ਜਾਨ ਜਾ ਚੁੱਕੀ ਹੈ। ਦੁੱਖ ਅਤੇ ਕਹਿਰ ਭਰੀ ਗੱਲ ਇਹ ਹੈ ਕਿ ਇਸ ਪਰਿਵਾਰ ਵਿੱਚ ਸਿਰਫ ਤਿੰਨ ਮੈਂਬਰ ਬਚੇ ਹਨ, ਜਿਨ੍ਹਾਂ ਵਿਚੋਂ ਇੱਕ ਦਿੱਲੀ ਵਿੱਚ ਹੈ।

ਜਾਣਕਾਰੀ ਮੁਤਾਬਕ ਅੱਜ ਇਸ ਪਰਿਵਾਰ ਦੇ ਪੰਜ ਮੈਂਬਰ ਆਪਣੇ ਖੇਤ ਵਿੱਚ ਮੂੰਗਫਲੀ ਦੀ ਬਿਜਾਈ ਕਰ ਰਹੇ ਸਨ। ਇਸ ਦੌਰਾਨ ਮੀਂਹ ਸ਼ੁਰੂ ਹੋ ਗਿਆ। ਭਿੱਜਣ ਤੋਂ ਬਚਣ ਲਈ ਇੱਕ ਮਹੂਆ ਦੇ ਦਰੱਖ਼ਤ ਹੇਠਾਂ ਖੜ੍ਹੇ ਹੋ ਗਏ। ਇਸ ਦੌਰਾਨ ਹੀ ਅਸਮਾਨੀ ਬਿਜਲੀ ਡਿੱਗੀ ਅਤੇ ਪਰਿਵਾਰ ਪੰਜ ਲੋਕ ਬੁਰੀ ਤਰ੍ਹਾਂ ਝੁਲਸ ਗਏ। ਇਨ੍ਹਾਂ ਸਾਰਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਕੁਦਰਤੀ ਆਫਤ ਕਾਰਨ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਹਲਕੇ ਦੇ ਵਿਧਾਇਕ ਨੀਲਕੰਠ ਸਿੰਘ ਮੁੰਡਾ ਨੇ ਇਸ ਘਟਨਾ ਨੂੰ ਲੈ ਕੇ ਡੂੰਗਾ ਦੁੱਖ ਪ੍ਰਗਟਾਇਆ ਹੈ।

ਟੀਵੀ ਪੰਜਾਬ ਬਿਊਰੋ

Exit mobile version