ਟੀਵੀ ਪੰਜਾਬ ਬਿਊਰੋ– ਪੰਜਾਬ ਸਰਕਾਰ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਕਈ ਪਾਬੰਦੀਆਂ ਤੋਂ ਛੋਟ ਦੇਣ ਜਾ ਰਹੀ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਮੂਹ ਵਿਭਾਗਾਂ ਨੂੰ ਹਾਜ਼ਰੀ ਦਾ ਫੈਸਲਾ ਆਪਣੇ ਪੱਧਰ ‘ਤੇ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਪੂਰੇ ਸਟਾਫ ਨੂੰ ਬੁਲਾ ਸਕਦੇ ਹਨ।
ਸੂਬੇ ‘ਚ 106 ਦਿਨਾਂ ਬਾਅਦ ਬੀਤੇ ਦਿਨੀਂ ਲਾਗ ਦੇ ਸਭ ਤੋਂ ਘੱਟ 629 ਨਵੇਂ ਕੇਸ ਸਾਹਮਣੇ ਆਏ। ਅਜਿਹੇ ‘ਚ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਲੌਕਡਾਊਨ ‘ਚ ਕਈ ਛੋਟਾਂ ਦੇ ਸਕਦੇ ਹਨ।