Site icon TV Punjab | English News Channel

ਪੰਜਾਬ ਵਿਚ ਵੀ ਸ਼ੁਰੂ ਕੀਤਾ ਜਾਵੇਗਾ ਮਿਸ਼ਨ 2022 : ਚੜੂਨੀ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਹਰਿਆਣਾ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਉਣ ਵਾਲੀ ਭਾਜਪਾ ਨੂੰ ਉੱਤਰ ਪ੍ਰਦੇਸ਼ ਵਿਚ ਹਰਾਉਣਾ ਲਈ ਮਿਸ਼ਨ 2022 ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਮਿਸ਼ਨ 2022 ਸ਼ੁਰੂ ਕੀਤਾ ਜਾਵੇਗਾ। ਜਿਸ ਦੀ ਵਿਉਂਤਬੰਦੀ ਚੜੂਨੀ ਧੜੇ ਵੱਲੋਂ ਤਿਆਰ ਕੀਤੀ ਜਾ ਰਹੀ ਹੈ। ਕੇਂਦਰ ਵਿਚ ਕਿਸੇ ਹੋਰ ਪਾਰਟੀ ਦੀ ਸਰਕਾਰ ਬਣਨ ‘ਤੇ ਵੀ ਖੇਤੀ ਕਾਨੂੰਨ ਰੱਦ ਹੋਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

ਜਿਸ ਕਰ ਕੇ 2022 ਤੋਂ 2024 ਤੱਕ ਰਵਾਇਤੀ ਪਾਰਟੀਆਂ ਨੂੰ ਸਤਾ ਤੋਂ ਦੂਰ ਰੱਖ ਕੇ ਚੰਗੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਦੋ ਸਾਲ ਦੀ ਚੰਗੀ ਕਾਰਗੁਜ਼ਾਰੀ ਸਦਕਾ 2024 ਵਿਚ ਪੂਰੇ ਦੇਸ਼ ਵਿਚ ਕਿਸਾਨਾਂ ਦੀ ਲਹਿਰ ਬਣ ਜਾਵੇਗੀ।

ਟੀਵੀ ਪੰਜਾਬ ਬਿਊਰੋ

Exit mobile version