Site icon TV Punjab | English News Channel

ਸਿੱਧੂ ਦੀ ਤਾਜਪੋਸ਼ੀ ‘ਚ ਜਾ ਰਹੀ ਬੱਸ ਦੀ ਸਰਕਾਰੀ ਬੱਸ ਨਾਲ ਭਿਆਨਕ ਟੱਕਰ, 5 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ

FacebookTwitterWhatsAppCopy Link

ਮੋਗਾ : ਮੋਗਾ ਅੰਮ੍ਰਿਤਸਰ ਮੁੱਖ ਮਾਰਗ ‘ਤੇ ਚੜ੍ਹਦੀ ਸਵੇਰ ਬੱਸਾਂ ਦੀ ਭਿਆਨਕ ਟੱਕਰ ਕਾਰਨ ਦਰਦਨਾਕ ਹਾਦਸਾ ਵਾਪਰਿਆ। ਬੱਸਾਂ ਦੀ ਇਹ ਟੱਕਰ ਪਿੰਡ ਲੁਹਾਰਾ ਦੇ ਨਜ਼ਦੀਕ ਹੋਈ। ਮੀਡੀਆ ਵਿਚ ਛਪੀ ਜਾਣਕਾਰੀ ਮੁਤਾਬਕ ਇਸ ਹਾਦਸੇ ’ਚ ਕਰੀਬ 5 ਲੋਕਾਂ ਦੇ ਮਾਰੇ ਜਾਣ ਅਤੇ ਕਈਆਂ ਦੇ ਜਖਮੀ ਹੋਣ ਦਾ ਖਦਸ਼ਾ ਹੈ।

ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈਆਂ ਬੱਸਾਂ ’ਚੋਂ ਇਕ ਬੱਸ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਸੀ, ਜਿਸ ’ਚ ਬਹੁਤ ਸਾਰੇ ਲੋਕ ਸਵਾਰ ਹਨ। ਪ੍ਰਾਈਵੇਟ ਬੱਸ ਸਰਕਾਰੀ ਬੱਸ ਨੂੰ ਤੇਜ਼ ਰਫ਼ਤਾਰ ਨਾਲ ਓਵਰਟੇਕ ਕਰ ਰਹੀ ਸੀ, ਜਿਸ ਨੇ ਸਰਕਾਰੀ ਬੱਸ ਨੂੰ ਟੱਕਰ ਮਾਰ ਦਿੱਤੀ ਅਤਾ ਹਾਦਸਾ ਵਾਪਰ ਗਿਆ।

ਟੀਵੀ ਪੰਜਾਬ ਬਿਊਰੋ

Exit mobile version