ਸਿੱਧੂ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਬਾਰੇ ਪਿਆ ਨਵਾਂ ਪਟਾਕਾ

FacebookTwitterWhatsAppCopy Link

ਦਿੱਲੀ – ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਆਏ ਪਲ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ।ਪਿਛਲੇ ਦਿਨਾਂ ਤੋਂ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ
ਦਿੱਲੀ ‘ਚ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ।ਇਹ ਖ਼ਬਰਾਂ ਪੂਰੀ ਤਰ੍ਹਾਂ ਸੱਚ ਵੀ ਤਸਦੀਕ ਹੋਈਆਂ ਕਿਉਂਕਿ ਅੱਜ ਸਵੇਰੇ ਨਵਜੋਤ ਸਿੰਘ ਸਿੱਧੂ ਦਿੱਲੀ ਲਈ ਰਵਾਨਾ ਹੋ ਗਏ ਪਰ ਅਚਾਨਕ ਹੀ ਇਨ੍ਹਾਂ ਖ਼ਬਰਾਂ ਦੇ ਵਿਚਲਾ ਸੱਚ ਤਾਰ ਤਾਰ ਹੁੰਦਾ ਦਿਸਿਆ ਜਦੋਂ ਨਵਜੋਤ ਸਿੰਘ ਸਿੱਧੂ ਨਾਲ ਹੋਣ ਵਾਲੀ ਮੁਲਾਕਾਤ ਦੇ ਸਬੰਧ ’ਚ ਕਾਂਗਰਸ ਦੇ ਮੁੱਖ ਆਗੂ ਰਾਹੁਲ ਗਾਂਧੀ ਦੇ ਬਿਆਨ ਨੂੰ ANI ਨੇ ਟਵੀਟ ਕੀਤਾ। ਟਵੀਟ ਵਿਚ ਉਨ੍ਹਾਂ ਨੇ ਸਾਫ਼ ਕਿਹਾ ਹੈ ਕਿ ਉਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੀ ਸਿੱਧੂ ਨਾਲ ਕੋਈ ਮੀਟਿੰਗ ਹੋਣੀ ਸੀ।
ਇਸ ਟਵੀਟ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਹਲਚਲ ਪੈਦਾ ਹੋ ਗਈ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਨਹੀਂ ਗਏ ਤਾਂ ਫਿਰ ਦਿੱਲੀ ਉਹ ਕਿਸ ਨੂੰ ਮਿਲਣ ਲਈ ਗਏ ਹਨ।

ਟੀਵੀ ਪੰਜਾਬ ਬਿਊਰੋ