ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ ਹੈ, ਵਿਰੋਧੀ ਧਿਰ ਦਾ ਹੰਗਾਮਾ ਅੱਜ ਵੀ ਜਾਰੀ ਹੈ। ਵਿਰੋਧੀ ਧਿਰ ਕੋਰੋਨਾ ਵਾਇਰਸ ਨਾਲ ਨਜਿੱਠਣ ਨੂੰ ਲੈ ਕੇ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੀ ਹੈ। ਇਸਦੇ ਨਾਲ ਹੀ, ਪੇਗਾਸਸ ਸੌਫਟਵੇਅਰ ਦਾ ਮੁੱਦਾ ਸਰਕਾਰ ਦੀਆਂ ਮੁਸ਼ਕਲਾਂ ਨੂੰ ਵੀ ਵਧਾ ਰਿਹਾ ਹੈ। ਕਿਸਾਨਾਂ ਦਾ ਮੁੱਦਾ ਵੀ ਆਪਣੇ ਸਿਖਰ ‘ਤੇ ਹੈ। ਅੱਜ ਕਿਸਾਨ ਜੰਤਰ-ਮੰਤਰ ਵਿਖੇ ਪਹੁੰਚ ਰਹੇ ਹਨ। ਕਾਂਗਰਸ ਨੇ ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਦਿੱਤਾ ਹੈ ਜਦੋਂਕਿ ਰਾਜ ਸਭਾ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਕੋਰ ਗਰੁੱਪ ਦੀ ਬੈਠਕ ਕਰ ਰਹੇ ਹਨ। ਇਸ ਬੈਠਕ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਨੂੰਨ ਮੰਤਰੀ ਕਿਰਨ ਰਿਜੀਜੂ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਰਗੇ ਸੀਨੀਅਰ ਆਗੂ ਮੌਜੂਦ ਹਨ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਵੀ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਟੀਵੀ ਪੰਜਾਬ ਬਿਊਰੋ