PAU ਦਾ ਕਲਾ ਪ੍ਰਦਰਸ਼ਨੀ ਹਾਲ ਹਰ ਤਰਾਂ ਦੀਆਂ ਕਲਾਤਮਕ ਪ੍ਰਦਰਸ਼ਨੀਆਂ ਲਈ ਉਪਲੱਬਧ

FacebookTwitterWhatsAppCopy Link

ਲੁਧਿਆਣਾ : ਪੀ.ਏ.ਯੂ. ਦੇ ਵੀਟ ਆਡੀਟੋਰੀਅਮ ਨਾਲ ਸਥਿਤ ਪ੍ਰਦਰਸ਼ਨੀ ਹਾਲ ਨੂੰ ਹਰ ਤਰਾਂ ਦੀਆਂ ਕਲਾਤਮਕ ਪ੍ਰਦਰਸ਼ਨੀਆਂ ਲਈ ਉਪਲੱਬਧ ਕਰਵਾਇਆ ਗਿਆ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਪੀ.ਏ.ਯੂ. ਨੇ ਹਮੇਸ਼ਾਂ ਤੋਂ ਹੀ ਸਾਹਿਤਕ, ਸੱਭਿਆਚਾਰਕ ਅਤੇ ਕਲਾਤਮਕ ਗਤੀਵਿਧੀਆਂ ਨੂੰ ਬਰਾਬਰ ਦਾ ਮਹੱਤਵ ਦਿੱਤਾ ਹੈ।

ਉਹਨਾਂ ਕਿਹਾ ਕਿ ਇਸੇ ਉਦੇਸ਼ ਨਾਲ ਉਪਰੋਕਤ ਹਾਲ ਨੂੰ ਚਿੱਤਰਕਾਰੀ, ਫੋਟੋਗ੍ਰਾਫੀ, ਬੁੱਤਕਾਰੀ ਅਤੇ ਹੋਰ ਪ੍ਰਦਰਸ਼ਨੀਆਂ ਲਈ ਉਪਲੱਬਧ ਕਰਾਇਆ ਜਾ ਰਿਹਾ ਹੈ। ਡਾ. ਰਿਆੜ ਨੇ ਦੱਸਿਆ ਕਿ ਇਹ ਹਾਲ ਉੱਚ ਪੱਧਰੀ ਪ੍ਰਦਰਸ਼ਨੀ ਸਹੂਲਤਾਂ ਨਾਲ ਭਰਪੂਰ ਹੈ ਅਤੇ ਇੱਥੇ ਪ੍ਰਸਿੱਧ ਚਿੱਤਰਕਾਰਾਂ ਅਤੇ ਫੋਟੋਗ੍ਰਾਫਰਾਂ ਨੇ ਅਤੀਤ ਵਿਚ ਆਪਣੀ ਕਲਾ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਹਨ।

ਇਸ ਹਾਲ ਵਿਚ ਰੌਸ਼ਨੀ ਅਤੇ ਹੋਰ ਸਹੂਲਤਾਂ ਵੀ ਉੱਚ ਪੱਧਰ ਦੀਆਂ ਮੁਹੱਈਆਂ ਕਰਵਾਈਆਂ ਗਈਆਂ ਹਨ। ਬੇਹੱਦ ਜਾਇਜ਼ ਜਿਹੀ ਫੀਸ ਦੇ ਕੇ ਸੰਸਥਾਵਾਂ ਜਾਂ ਨਿੱਜੀ ਤੌਰ ਤੇ ਕਲਾਕਾਰ ਇੱਥੇ ਆਪਣੀਆਂ ਪ੍ਰਦਰਸ਼ਨੀਆਂ ਲਗਾ ਸਕਦੇ ਹਨ।

ਟੀਵੀ ਪੰਜਾਬ ਬਿਊਰੋ