ਨਵੀਂ ਦਿੱਲੀ : ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਨੇ ਜਵਾਬ ਦਾਖਲ ਕਰਨ ਲਈ ਸੁਪਰੀਮ ਕੋਰਟ ਤੋਂ ਸ਼ੁੱਕਰਵਾਰ ਤੱਕ ਦਾ ਵਕਤ ਮੰਗਿਆ ਹੈ। ਪਹਿਲਾ ਇਸ ਮਾਮਲੇ ਵਿਚ ਸਰਕਾਰ ਨੂੰ ਕੋਰਟ ਨੇ 10 ਅਗਸਤ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਸੀ।
ਅੱਜ ਮੰਗਲਵਾਰ ਨੂੰ ਸੁਣਵਾਈ ਦੌਰਾਨ ਮੁੱਖ ਜੱਜ ਐਨ.ਵੀ. ਰਮੰਨਾ ਨੇ ਇਸ ਗੱਲ ਨੂੰ ਲੈ ਕੇ ਚਿੰਤਾ ਪ੍ਰਗਟਾਈ ਕਿ ਪਟੀਸ਼ਨਕਰਤਾ ਇਸ ਮਸਲੇ ‘ਤੇ ਸੋਸ਼ਲ ਮੀਡੀਆ ‘ਤੇ ਬਹਿਸ ਕਰ ਰਹੇ ਹਨ। ਉਨ੍ਹਾਂ ਕਿਹਾ ਇਹ ਗੰਭੀਰ ਮੁੱਦਾ ਹੈ ਇਸ ਬਾਰੇ ਸੋਸ਼ਲ ਮੀਡੀਆ ‘ਤੇ ਨਹੀਂ ਅਦਾਲਤ ਚ ਬਹਿਸ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਬਿਹਤਰ ਹੋਵੇਗਾ ਕਿ ਇਸ ਮਸਲੇ ‘ਤੇ ਕੋਰਟ ਵਿਚ ਸੁਣਵਾਈ ਹੋਵੇ। ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਟੀਵੀ ਪੰਜਾਬ ਬਿਊਰੋ