ਰਾਮ ਰਹੀਮ ਨੂੰ ਮੁੜ ਕੀਤਾ ਸੁਨਾਰੀਆ ਜੇਲ੍ਹ ‘ਚ ਕੈਦ

FacebookTwitterWhatsAppCopy Link

ਟੀਵੀ ਪੰਜਾਬ ਬਿਊਰੋ-ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁੜ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਭੇਜ ਦਿੱਤਾ ਗਿਆ। ਰਾਮ ਰਹੀਮ ਨੂੰ ਸ਼ੁੱਕਰਵਾਰ ਸਵੇਰੇ ਐਮਰਜੰਸੀ ਪੈਰੋਲ ਦਿੱਤੀ ਗਈ ਸੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਵਿਚ ਵਾਪਸ ਲਿਆਂਦਾ ਗਿਆ। ਰਾਮ ਰਹੀਮ ਨੇ ਆਪਣੀ ਮਾਂ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਪੈਰੋਲ ਲਈ ਅਰਜ਼ੀ ਲਗਾਈ ਸੀ। ਰਾਮ ਰਹੀਮ ਦਾ ਮਾਂ ਦਾ ਇਲਾਜ ਗੁਰੂਗ੍ਰਾਮ ਦੇ ਇਕ ਹਸਪਤਾਲ ਵਿਚ ਚੱਲ ਰਿਹਾ। ਰਾਮ ਰਹੀਮ ਨੂੰ ਪੈਰੋਲ ਮਿਲਣ ਤੇ ਸਿੱਖ ਜਗਤ ਵੱਲੋਂ ਭਾਰੀ ਰੋਸ ਜ਼ਾਹਿਰ ਕੀਤਾ ਗਿਆ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਪਿੱਛੇ ਰਾਜਨੀਤਿਕ ਸ਼ਾਜਿਸ਼ ਦੱਸਿਆ ਸੀ।  
ਇਸੇ ਤਰ੍ਹਾਂ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਵੀ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦੇ ਮਾਮਲੇ ਤੇ ਸਖ਼ਤ ਇਤਰਾਜ਼ ਜਤਾਇਆ ਸੀ। ਉਸ ਨੇ ਵੀ ਇਸ ਨੂੰ ਸਰਕਾਰ ਦੀ ਕੋਝੀ ਸਾਜ਼ਿਸ਼ ਕਰਾਰ ਦਿੱਤਾ ਸੀ।