ਨਵੀਂ ਦਿੱਲੀ : ਸੰਭਲ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਸ਼ਫੀਕ-ਉਰ-ਰਹਿਮਾਨ ਬਾਰਕ ਨੇ ਤਾਲਿਬਾਨ ਦਾ ਸਮਰਥਨ ਕੀਤਾ ਹੈ। ਇਕ ਬਿਆਨ ਵਿਚ ਉਨ੍ਹਾਂ ਅਫਗਾਨਿਸਤਾਨ ਵਿਚ ਤਾਲਿਬਾਨ ਦੇ ਕਬਜ਼ੇ ਦੀ ਤੁਲਨਾ ਭਾਰਤ ਵਿਚ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਨਾਲ ਕੀਤੀ।
ਇਕ ਵਿਵਾਦਤ ਬਿਆਨ ਦਿੰਦਿਆਂ ਸਪਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਭਾਰਤ ਵਿਚ ਬ੍ਰਿਟਿਸ਼ ਰਾਜ ਨੂੰ ਹਟਾਉਣ ਲਈ ਅਸੀਂ ਲੜਾਈ ਲੜੀ ਸੀ, ਉਸੇ ਤਰ੍ਹਾਂ ਤਾਲਿਬਾਨ ਨੇ ਵੀ ਆਪਣੇ ਦੇਸ਼ ਨੂੰ ਆਜ਼ਾਦ ਕਰਵਾਇਆ ਹੈ। ਬਾਰਕ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਲਗਾਤਾਰ ਤਾਲਿਬਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਤਾਲਿਬਾਨ ਇਕ ਅਜਿਹੀ ਤਾਕਤ ਹੈ ਜਿਸ ਨੇ ਰੂਸ ਅਤੇ ਅਮਰੀਕਾ ਵਰਗੇ ਮਜ਼ਬੂਤ ਦੇਸ਼ਾਂ ਨੂੰ ਵੀ ਇੱਥੇ ਵਸਣ ਨਹੀਂ ਦਿੱਤਾ।
ਤੁਹਾਨੂੰ ਦੱਸ ਦੇਈਏ ਕਿ ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇਸ਼ ਛੱਡ ਕੇ ਭੱਜ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਅਫਗਾਨਿਸਤਾਨ ਵਿਚ ਹਫੜਾ -ਦਫੜੀ ਦਾ ਮਾਹੌਲ ਹੈ। ਸਾਰੇ ਨਾਗਰਿਕ ਦੇਸ਼ ਛੱਡਣਾ ਚਾਹੁੰਦੇ ਹਨ। ਤਾਲਿਬਾਨ ਨੇ ਅਫਗਾਨਿਸਤਾਨ ਦੀਆਂ ਸੰਵਿਧਾਨਕ ਸੰਸਥਾਵਾਂ ‘ਤੇ ਵੀ ਕਬਜ਼ਾ ਕਰ ਲਿਆ ਹੈ।
ਟੀਵੀ ਪੰਜਾਬ ਬਿਊਰੋ