ਚੰਡੀਗੜ੍ਹ-ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਕੈਪਟਨ ਸਰਕਾਰ ਦੀ ਨਵੀਂ ਐਸਆਈਟੀ (SIT) ਨਵੇਂ ਵਿਵਾਦਾਂ ਵਿੱਚ ਫਸ ਗਈ ਹੈ। ਸਿੱਟ ਨਾਲ ਦੋ ਅਜਿਹੇ ਪੁਲਿਸ ਅਧਿਕਾਰੀ ਵੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਆਏ ਸਨ, ਜਿਨ੍ਹਾਂ ਨੂੰ ਅਕਾਲੀ ਦਲ ਨੇ ਨਕਲੀ ਅਫਸਰ ਕਰਾਰ ਦਿੱਤਾ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਹੋਈ ਹੈ।
ਅਕਾਲੀ ਦਲ ਨੇ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰਕੇ ਇਹ ਇਲਜ਼ਾਮ ਲਾਏ ਹਨ। ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਚੰਡੀਗੜ੍ਹ ਪੁਲਿਸ ਨੂੰ ਐਸਆਈਟੀ ਤੇ ਫਰਜ਼ੀ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕਰਨ ਲਈ ਸ਼ਿਕਾਇਤ ਦੇਵੇਗਾ।
ਮਜੀਠੀਆ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਪੁੱਛਗਿੱਛ ਵਿੱਚ 22 ਜੂਨ ਨੂੰ ਸੇਵਾ ਮੁਕਤ ਕਾਨੂੰਨ ਅਧਿਕਾਰੀ ਵਿਜੇ ਸਿੰਗਲਾ ਤੇ ਵਿਜੀਲੈਂਸ ਦੇ ਡਿਪਟੀ ਡਾਇਰੈਕਟਰ ਜਤਿੰਦਰਬੀਰ ਨੂੰ ਇਹ ਸਿੱਟ ਦਾ ਡੀਐਸਪੀ ਬਣਾ ਕੇ ਲਿਆਈ ਸੀ ਤੇ ਅਸੀਂ ਨਕਲੀ ਸਿੰਗਲਾ ਨੂੰ ਅੰਦਰ ਪਛਾਣ ਲਿਆ। ਅਸੀਂ ਤਦ ਹੀ ਉਨ੍ਹਾਂ ਦੀਆਂ ਤਸਵੀਰਾਂ ਲੈ ਲਈਆਂ ਸਨ।
ਟੀਵੀ ਪੰਜਾਬ ਬਿਊਰੋ