Site icon TV Punjab | English News Channel

STF ਵੱਲੋਂ 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ

FacebookTwitterWhatsApp
Copy Link

ਲੁਧਿਆਣਾ : ਐਸ.ਟੀ.ਐਫ. ਨੇ 25 ਕਰੋੜ ਰੁਪਏ ਮੁੱਲ ਦੀ ਹੈਰੋਇਨ ਅਤੇ ਭਾਰੀ ਮਾਤਰਾ ਵਿਚ ਅਸਲਾ ਬਰਾਮਦ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜਗਜੀਤ ਸਿੰਘ ਅਤੇ ਹਰਮਿੰਦਰ ਸਿੰਘ ਨੂੰ 26 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਅੱਜ ਪੰਜ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 25 ਕਰੋੜ ਰੁਪਏ ਹੈ। ਦੋਸ਼ੀਆਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਅਸਲਾ ਅਤੇ ਡੇਢ ਕਿੱਲੋ ਅਫ਼ੀਮ ਵੀ ਬਰਾਮਦ ਹੋਈ ਹੈ। ਇਸ ਮਾਮਲੇ ਵਿਚ ਪੁਲਿਸ ਨੇ ਅਮਨਦੀਪ ਸਿੰਘ ਅਤੇ ਮਨਦੀਪ ਸਿੰਘ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ

Exit mobile version