Site icon TV Punjab | English News Channel

ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਤਰਲੋਮੱਛੀ

ਜਲੰਧਰ : ਸ਼੍ਰੋਮਣੀ ਅਕਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਬੁਰੀ ਤਰਾਂ ਤਰਲੋਮੱਛੀ ਹੋ ਰਹੇ ਹਨ। ਇਹ ਤੜਫ਼ ਉਨ੍ਹਾਂ ਦੇ ਚਿਹਰੇ ਉੱਤੇ ਅੱਜ ਉਸ ਵੇਲੇ ਵੀ ਨਜ਼ਰ ਆਈ ਜਦ ਉਨ੍ਹਾਂ ਦੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਨੇ ਇਕ ਚੋਣ ਰੈਲੀ ਕੀਤੀ ਪਰ ਸੁੱਚਾ ਸਿੰਘ ਲੰਗਾਹ ਇਸ ਰੈਲੀ ‘ਚ ਸ਼ਾਮਲ ਨਹੀਂ ਹੋ ਸਕੇ ਅਤੇ ਘਰ ਅੰਦਰ ਹੀ ਬੈਠੇ ਰਹੇ।

ਮੀਡੀਆ ਨਾਲ ਗੱਲਬਾਤ ਦੌਰਾਨ ਲੰਗਾਹ ਦਾ ਕਹਿਣਾ ਸੀ ਕਿ ਉਹ ਪਿੱਛਲੇ ਚਾਰ ਮਹੀਨਿਆਂ ਤੋਂ ਲਗਾਤਾਰ ਆਪਣੀ ਭੁੱਲ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਰਹੇ ਹਨ। ਹੁਣ ਜਥੇਦਾਰ ਸਾਹਿਬ ਨੂੰ ਉਨ੍ਹਾਂ ਦੀ ਬੇਨਤੀ ਸਵੀਕਾਰ ਕਰ ਲੈਣੀ ਚਾਹੀਦੀ ਹੈ ਅਤੇ ਦੁਬਾਰਾ ਸਿੱਖ ਪੰਥ ਵਿਚ ਸ਼ਾਮਲ ਕਰ ਲੈਣਾ ਚਾਹੀਦਾ ਹੈ।

ਟੀਵੀ ਪੰਜਾਬ ਬਿਊਰੋ

Exit mobile version