ਸੁਪਰੀਮ ਕੋਰਟ ਨੇ ਕੋਰੋਨਾ ਕਾਰਨ ਮਰਨ ਵਾਲੇ ਮਰੀਜਾਂ ਦੇ ਪਰਿਵਾਰਾਂ ਨੂੰ ਆਰਥਕ ਮਦਦ ਕਰਨ ਦਾ ਫੈਸਲਾ ਕੀਤਾ ਹੈ | ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ | ਸੁਪਰੀਮ ਕੋਰਟ ਨੇ 4 ਲੱਖ ਮੁਆਵਜ਼ੇ ਦੀ ਮੰਗ ਤੇ ਫੈਸਲਾ ਦਿੱਤਾ ਹੈ | ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਮੁਆਵਜ਼ਾ ਤੈਅ ਕਰਨਾ NDMA ਦਾ ਕਾਨੂੰਨੀ ਫਰਜ਼ ਹੈ। ਉਸ ਨੂੰ ਰਾਜਾਂ ਨੂੰ 6 ਹਫ਼ਤਿਆਂ ਦੇ ਅੰਦਰ -ਅੰਦਰ ਨਿਰਦੇਸ਼ ਦੇਣਾ ਹੋਵੇਗਾ। ਇਸ ਦੇ ਨਾਲ ਹੀ ਮੌਤ ਸਰਟੀਫਿਕੇਟ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਵੀ ਸੌਖਾ ਬਣਾਇਆ ਜਾਣਾ ਚਾਹੀਦਾ ਹੈ।