ਨਵੀਂ ਦਿੱਲੀ : ਪੈਗਾਸਸ ਮੁੱਦੇ ‘ਤੇ ਪਾਈ ਗਈ ਜਨਹਿਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਨੋਟਿਸ ਜਾਰੀ ਕਰ ਕੇ 10 ਦਿਨਾਂ ਦੇ ਅੰਦਰ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਵੱਖ -ਵੱਖ ਪਟੀਸ਼ਨਾਂ ਦੇ ਜਵਾਬ ਵਿਚ ਵਿਸਥਾਰਤ ਹਲਫਨਾਮਾ ਕਿਉਂ ਦਾਖਲ ਨਹੀਂ ਕੀਤਾ ਜਾ ਸਕਦਾ ਜਿਸ ਵਿਚ ਨਿਆਂਇਕ ਜਾਂਚ ਅਤੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਜਾਣ ਕਿ ਇਹ ਨਾਗਰਿਕਾਂ ਦੀ ਜਾਸੂਸੀ ਕਰਨ ਲਈ ਪੈਗਾਸਸ ਸੌਫਟਵੇਅਰ ਦੀ ਵਰਤੋਂ ਕੀਤੀ ਸੀ ਜਾਂ ਨਹੀਂ।
ਟੀਵੀ ਪੰਜਾਬ ਬਿਊਰੋ