Akali Dal BSP Alliance Archives - TV Punjab | English News Channel https://en.tvpunjab.com/tag/akali-dal-bsp-alliance/ Canada News, English Tv,English News, Tv Punjab English, Canada Politics Sun, 27 Jun 2021 11:27:23 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Akali Dal BSP Alliance Archives - TV Punjab | English News Channel https://en.tvpunjab.com/tag/akali-dal-bsp-alliance/ 32 32 ਬਸਪਾ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਧੜੇਬੰਦੀ ਕਰਨ ਲਈ ਬਸਪਾ ‘ਚੋਂ ਬਰਖ਼ਾਸਤ https://en.tvpunjab.com/rashpal-singh-raju-dismissed-from-bsp/ https://en.tvpunjab.com/rashpal-singh-raju-dismissed-from-bsp/#respond Sun, 27 Jun 2021 11:14:32 +0000 https://en.tvpunjab.com/?p=2894 ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾਈ ਪ੍ਰਧਾਨ ਰਛਪਾਲ ਸਿੰਘ ਰਾਜੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਦਸਤਖਤਾਂ ਹੇਠ ਜਾਰੀ ਕੀਤੇ ਬਿਆਨ ਵਿੱਚ ਰਛਪਾਲ ਸਿੰਘ ਰਾਜੂ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਉਂਦਿਆ ਇਹ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ […]

The post ਬਸਪਾ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਧੜੇਬੰਦੀ ਕਰਨ ਲਈ ਬਸਪਾ ‘ਚੋਂ ਬਰਖ਼ਾਸਤ appeared first on TV Punjab | English News Channel.

]]>
FacebookTwitterWhatsAppCopy Link


ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾਈ ਪ੍ਰਧਾਨ ਰਛਪਾਲ ਸਿੰਘ ਰਾਜੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਦਸਤਖਤਾਂ ਹੇਠ ਜਾਰੀ ਕੀਤੇ ਬਿਆਨ ਵਿੱਚ ਰਛਪਾਲ ਸਿੰਘ ਰਾਜੂ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਉਂਦਿਆ ਇਹ ਕਾਰਵਾਈ ਕੀਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਹੋਇਆ ਹੈ। ਬਸਪਾ ਦੇ ਹਿੱਸੇ ਆਈਆਂ ਸਿਰਫ਼ 20 ਸੀਟਾਂ ਕਾਰਨ ਦੋਆਬੇ ਵਿੱਚ ਪਾਰਟੀ ਦੇ ਵਰਕਰਾਂ ਵਿੱਚ ਨਾਰਾਜ਼ਗੀ ਹੈ। ਸਾਬਕਾ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ ਗੜ੍ਹਸ਼ੰਕਰ ਤੇ ਹੁਸ਼ਿਆਰਪੁਰ ਵਿਧਾਨ ਸਭਾ ਹਲਕਿਆਂ ਵਿੱਚ ਨਾਰਾਜ਼ ਬਸਪਾ ਵਰਕਰਾਂ ਦੀਆਂ ਮੀਟਿੰਗਾਂ ਵਿੱਚ ਹਿੱਸਾ ਲਿਆ ਸੀ।

ਉਧਰ ਰਛਪਾਲ ਸਿੰਘ ਰਾਜੂ ਨੇ ਪਾਰਟੀ ਵਿੱਚੋਂ ਕੱਢੇ ਜਾਨ ਦੀ ਪੁਸ਼ਟੀ ਕਰਦਿਆ ਕਿਹਾ ਕਿ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੂੰ ਗਲਤ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਗੜ੍ਹਸ਼ੰਕਰ ਦੀ ਨਗਰ ਕੌਂਸਲ ਵਿੱਚ ਉਨ੍ਹਾਂ ਦੀ ਪਤਨੀ ਉਪ ਪ੍ਰਧਾਨ ਹੈ ਤੇ ਇੱਕ ਦਿਨ ਜ਼ਰੂਰੀ ਰੁਝੇਵੇਂ ਕਾਰਨ ਉਹ ਆਪਣੇ ਵਾਰਡ ਲਈ ਆਏ ਫੰਡ ਨਹੀਂ ਲੈਣ ਜਾ ਸਕੀ ਤਾਂ ਉਨ੍ਹਾਂ ਦੀ ਥਾਂ ’ਤੇ ਉਹ ਚਲੇ ਗਏ। ਉਥੇ ਕਾਂਗਰਸ ਦੇ ਸਾਬਕਾ ਵਿਧਾਇਕ ਗੋਲਡੀ ਵੀ ਆ ਗਏ। ਉਨ੍ਹਾਂ ਨਾਲ ਮੀਡੀਆ ਵਿੱਚ ਛਪੀਆਂ ਤਸਵੀਰਾਂ ਨੂੰ ਇਸ ਤਰ੍ਹਾਂ ਪੇਸ਼ ਕੀਤਾ ਗਿਆ ਕਿ ਰਛਪਾਲ ਰਾਜੂ ਕਾਂਗਰਸ ਵਿੱਚ ਜਾ ਰਹੇ ਹਨ।

ਰਛਪਾਲ ਸਿੰਘ ਰਾਜੂ ਨੇ ਕਿਹਾ ਕਿ ਉਹ ਬਸਪਾ ਦੇ ਵਫ਼ਾਦਾਰ ਸਿਪਾਹੀ ਹਨ ਤੇ ਬਾਬੂ ਕਾਂਸ਼ੀ ਰਾਮ ਦੀ ਵਿਚਾਰਧਾਰਾ ਨੂੰ ਲੈਕੇ ਚੱਲ ਰਹੇ ਹਨ ਤੇ ਚੱਲਦੇ ਰਹਿਣਗੇ।

The post ਬਸਪਾ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਧੜੇਬੰਦੀ ਕਰਨ ਲਈ ਬਸਪਾ ‘ਚੋਂ ਬਰਖ਼ਾਸਤ appeared first on TV Punjab | English News Channel.

]]>
https://en.tvpunjab.com/rashpal-singh-raju-dismissed-from-bsp/feed/ 0
ਚੋਣ 2022 ਦੇ ਮੱਦੇਨਜ਼ਰ ਅਕਾਲੀ ਦਲ ਅਤੇ BSP ਵਿਚਾਲੇ ਗੱਠਜੋੜ, ਇਸ ਤਰ੍ਹਾਂ ਹੋਇਆ ਸੀਟਾਂ ‘ਤੇ ਸਮਝੌਤਾ https://en.tvpunjab.com/akali-dal-bsp-alliance-announced-seats/ https://en.tvpunjab.com/akali-dal-bsp-alliance-announced-seats/#respond Sat, 12 Jun 2021 08:20:03 +0000 https://en.tvpunjab.com/?p=1781 ਟੀਵੀ ਪੰਜਾਬ ਬਿਊਰੋ- ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦਾ ਐਲਾਨ ਕਰ ਦਿੱਤਾ ਹੈ । ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ […]

The post ਚੋਣ 2022 ਦੇ ਮੱਦੇਨਜ਼ਰ ਅਕਾਲੀ ਦਲ ਅਤੇ BSP ਵਿਚਾਲੇ ਗੱਠਜੋੜ, ਇਸ ਤਰ੍ਹਾਂ ਹੋਇਆ ਸੀਟਾਂ ‘ਤੇ ਸਮਝੌਤਾ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦਾ ਐਲਾਨ ਕਰ ਦਿੱਤਾ ਹੈ । ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚੋਂ ਕੀਤਾ ਗਿਆ । ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਅਤੇ ਬਸਪਾ ਵਿਚਾਲੇ ਹੋਏ ਸਮਝੌਤੇ ਦੇ ਮੁਤਾਬਕ ਸੀਟਾਂ ਦਾ ਵੀ ਐਲਾਨ ਕਰ ਦਿੱਤਾ ਹੈ।
ਇਸ ਸਮਝੌਤੇ ਦੇ ਤਹਿਤ ਜਲੰਧਰ ਨੌਰਥ, ਜਲੰਧਰ ਵੈਸਟ, ਕਰਤਾਰਪੁਰ, ਫਗਵਾੜਾ, ਮੋਹਾਲੀ, ਟਾਂਡਾ, ਹੁਸ਼ਿਆਰਪੁਰ ਸਿਟੀ, ਦਸੂਹਾ, ਚਮਕੌਰ ਸਾਹਿਬ, ਬਸੀ ਪਠਾਣਾਂ, ਨਵਾਂਸ਼ਹਿਰ, ਲੁਧਿਆਣਾ ਨੌਰਥ, ਪਾਇਲ ਪਠਾਨਕੋਟ, ਸੁਜਾਨਪੁਰ, ਬੋਹਾ, ਮਹਿਲ ਕਲਾਂ, ਆਨੰਦਪੁਰ ਸਾਹਿਬ, ਅੰਮ੍ਰਿਤਸਰ ਸੈਂਟਰਲ ਅਤੇ ਅੰਮ੍ਰਿਤਸਰ ਨੌਰਥ ਸੀਟਾਂ ਬਸਪਾ ਨੂੰ ਦਿੱਤੀਆਂ ਗਈਆਂ ਹਨ । ਇਸ ਤਰ੍ਹਾਂ ਚੋਣ 2022 ਦੀ ਜੰਗ ਵਿੱਚ 20 ਸੀਟਾਂ ‘ਤੇ BSP ਆਪਣੇ ਉਮੀਦਵਾਰ ਉਤਾਰੇਗੀ ਅਤੇ 97 ਸੀਟਾਂ ਤੇ ਅਕਾਲੀ ਦਲ ਆਪਣੇ ਉਮੀਦਵਾਰ ਉਤਾਰੇਗਾ

ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਨੂੰ ਵੱਡੀ ਰਾਜਸੀ ਘਟਨਾ ਮੰਨਿਆ ਜਾ ਰਿਹਾ ਹੈ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਮੁੜ ਇਕੱਠੇ ਹੋਏ ਹਨ। ਇਸ ਤੋਂ ਪਹਿਲਾਂ ਸਾਲ 1996 ਵਿਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜੀਆਂ ਸਨ ਅਤੇ ਇਸ ਵਿਚ 13 ਵਿਚੋਂ 12 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।

The post ਚੋਣ 2022 ਦੇ ਮੱਦੇਨਜ਼ਰ ਅਕਾਲੀ ਦਲ ਅਤੇ BSP ਵਿਚਾਲੇ ਗੱਠਜੋੜ, ਇਸ ਤਰ੍ਹਾਂ ਹੋਇਆ ਸੀਟਾਂ ‘ਤੇ ਸਮਝੌਤਾ appeared first on TV Punjab | English News Channel.

]]>
https://en.tvpunjab.com/akali-dal-bsp-alliance-announced-seats/feed/ 0