Akali Dal shock Archives - TV Punjab | English News Channel https://en.tvpunjab.com/tag/akali-dal-shock/ Canada News, English Tv,English News, Tv Punjab English, Canada Politics Mon, 07 Jun 2021 09:57:01 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Akali Dal shock Archives - TV Punjab | English News Channel https://en.tvpunjab.com/tag/akali-dal-shock/ 32 32 2 ਸਾਲ ਬਾਅਦ ਹੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਸੱਜਣ ਸਿੰਘ ਚੀਮਾ ਮੁੜ ਹੋਏ ‘ਆਪ’ ‘ਚ ਸ਼ਾਮਲ https://en.tvpunjab.com/sajjan-singh-cheema-join-aap/ https://en.tvpunjab.com/sajjan-singh-cheema-join-aap/#respond Mon, 07 Jun 2021 09:57:01 +0000 https://en.tvpunjab.com/?p=1496 ਟੀਵੀ ਪੰਜਾਬ ਬਿਊਰੋ-ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਸਾਲ 2017 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਸੱਜਣ ਸਿੰਘ ਚੀਮਾ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਸੱਜਣ ਸਿੰਘ ਚੀਮਾ ਨੇ ਸਾਲ 2016 ਵਿੱਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਇਸ ਤੋਂ ਬਾਅਦ ਸਾਲ 2017 ਦੀਆਂ ਚੋਣਾਂ ਲੜਨ ਦੇ ਕਰੀਬ […]

The post 2 ਸਾਲ ਬਾਅਦ ਹੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਸੱਜਣ ਸਿੰਘ ਚੀਮਾ ਮੁੜ ਹੋਏ ‘ਆਪ’ ‘ਚ ਸ਼ਾਮਲ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਸਾਲ 2017 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਸੱਜਣ ਸਿੰਘ ਚੀਮਾ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਸੱਜਣ ਸਿੰਘ ਚੀਮਾ ਨੇ ਸਾਲ 2016 ਵਿੱਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਇਸ ਤੋਂ ਬਾਅਦ ਸਾਲ 2017 ਦੀਆਂ ਚੋਣਾਂ ਲੜਨ ਦੇ ਕਰੀਬ ਦੋ ਸਾਲ ਬਾਅਦ ਹੀ ਉਨ੍ਹਾਂ ਦੇ ਪਾਰਟੀ ਨਾਲ ਮੱਤਭੇਦ ਹੋ ਗਏ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਅਪ੍ਰੈਲ 2019 ਨੂੰ ਉਨ੍ਹਾਂ ਨੇ ਅਕਾਲੀ ਦਲ ਦੇ ਨਾਲ ਸਾਂਝਾਂ ਪਾ ਲਈਆਂ ਸਨ ਪਰ ਹੁਣ ਇੱਕ ਵਾਰ ਫਿਰ ਉਨ੍ਹਾਂ ਨੇ ਅਕਾਲੀ ਦਲ ਨਾਲੋਂ ਤੋੜ ਵਿਛੋੜਾ ਕਰਕੇ ਆਮ ਪਾਰਟੀ ਦਾ ਝਾੜੂ ਫੜ੍ਹ ਲਿਆ ਹੈ।

The post 2 ਸਾਲ ਬਾਅਦ ਹੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਸੱਜਣ ਸਿੰਘ ਚੀਮਾ ਮੁੜ ਹੋਏ ‘ਆਪ’ ‘ਚ ਸ਼ਾਮਲ appeared first on TV Punjab | English News Channel.

]]>
https://en.tvpunjab.com/sajjan-singh-cheema-join-aap/feed/ 0
ਵੱਡੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ‘ਆਪ’ ‘ਚ ਸ਼ਾਮਿਲ https://en.tvpunjab.com/jagjivan-singh-khirania-join-aap/ https://en.tvpunjab.com/jagjivan-singh-khirania-join-aap/#respond Mon, 31 May 2021 11:36:42 +0000 https://en.tvpunjab.com/?p=1115 ਟੀਵੀ ਪੰਜਾਬ ਬਿਊਰੋ– ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਇੱਥੋਂ ਦੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬੀਬੀ ਬਲਜਿੰਦਰ ਕੌਰ ਖੀਰਨੀਆ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈ। ਗੌਰਤਲਬ ਹੈ ਕਿ ਜਗਜੀਵਨ ਸਿੰਘ […]

The post ਵੱਡੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ‘ਆਪ’ ‘ਚ ਸ਼ਾਮਿਲ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ– ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਇੱਥੋਂ ਦੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬੀਬੀ ਬਲਜਿੰਦਰ ਕੌਰ ਖੀਰਨੀਆ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈ।
ਗੌਰਤਲਬ ਹੈ ਕਿ ਜਗਜੀਵਨ ਸਿੰਘ ਖੀਰਨੀਆਂ ਨੇ ਸਮਰਾਲਾ ਹਲਕੇ ਵਿੱਚ ਅਕਾਲੀ ਦਲ ਵੱਲੋਂ ਪਰਮਜੀਤ ਸਿੰਘ ਢਿੱਲੋਂ ਨੂੰ ਨਵਾਂ ਹਲਕਾ ਇੰਚਾਰਜ ਬਣਾਏ ਜਾਣ ਦੇ ਵਿਰੋਧ ‘ਚ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਜੱਥੇਦਾਰ ਖੀਰਨੀਆਂ ਨੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦੀ ਹਾਜ਼ਰੀ ਵਿੱਚ ਆਪਣੇ ਪਰਿਵਾਰ ਅਤੇ ਕਈ ਸਮਰਥਕਾਂ ਸਮੇਤ ‘ਆਪ’ ਵਿਚ ਸ਼ਾਮਲ ਹੋਏ।

ਅਕਾਲੀ ਦਲ ਦੇ ਸਭ ਤੋਂ ਪੁਰਾਣੇ ਅਤੇ ਵਫ਼ਦਾਰਾਂ ਵਿੱਚੋਂ ਇਕ ਗਿਣੇ ਜਾਂਦੇ ਖੀਰਨੀਆਂ ਪਰਿਵਾਰ ਵੱਲੋਂ ਅਕਾਲੀ ਦਾ ਸਾਥ ਛੱਡ ਦਿੱਤੇ ਜਾਣ ਨਾਲ ਜਿੱਥੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ, ਉਥੇ ਹੁਣ ਖੀਰਨੀਆਂ ਦੇ ਆਪ ਵਿੱਚ ਸ਼ਾਮਲ ਹੋ ਜਾਣ ਦੇ ਫ਼ੈਸਲੇ ਨਾਲ ਸਮਰਾਲਾ ਹਲਕੇ ਦੇ ਸਾਰੇ ਸਿਆਸੀ ਸਮੀਕਰਨ ਬਦਲ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਜੱਥੇਦਾਰ ਖੀਰਨੀਆਂ ਇਥੋਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਵਜੋਂ ਸਾਹਮਣੇ ਆ ਸਕਦੇ ਹਨ।

The post ਵੱਡੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ‘ਆਪ’ ‘ਚ ਸ਼ਾਮਿਲ appeared first on TV Punjab | English News Channel.

]]>
https://en.tvpunjab.com/jagjivan-singh-khirania-join-aap/feed/ 0