appeal Archives - TV Punjab | English News Channel https://en.tvpunjab.com/tag/appeal/ Canada News, English Tv,English News, Tv Punjab English, Canada Politics Sun, 29 Aug 2021 06:54:08 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg appeal Archives - TV Punjab | English News Channel https://en.tvpunjab.com/tag/appeal/ 32 32 DGP ਦੀ ਜਨਤਾ ਨੂੰ ਤਿਓਹਾਰਾਂ ਦੇ ਸੀਜ਼ਨ ਦੌਰਾਨ ਕੀਤੀ ਖ਼ਾਸ ਅਪੀਲ https://en.tvpunjab.com/dgp-appeals-to-people-in-festival-season/ https://en.tvpunjab.com/dgp-appeals-to-people-in-festival-season/#respond Sun, 29 Aug 2021 06:54:08 +0000 https://en.tvpunjab.com/?p=8860 ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸਾਰੇ ਸੀ.ਪੀਜ਼/ਐੱਸ. ਐੱਸ. ਪੀਜ਼ ਨੂੰ ਸੂਬੇ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰੋਕਥਾਮ, ਅਹਿਤਿਆਤ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਸਾਰੇ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਡੀ. ਜੀ. ਪੀ. ਦਿਨਕਰ ਗੁਪਤਾ ਨੇ ਪੰਜਾਬ ਆਰਮਡ ਪੁਲਸ (ਪੀ. ਏ. ਪੀ.) ਕੈਂਪਸ ਵਿਚ ਸੂਬਾ ਪੱਧਰੀ ਅਪਰਾਧ ਸਮੀਖਿਆ […]

The post DGP ਦੀ ਜਨਤਾ ਨੂੰ ਤਿਓਹਾਰਾਂ ਦੇ ਸੀਜ਼ਨ ਦੌਰਾਨ ਕੀਤੀ ਖ਼ਾਸ ਅਪੀਲ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸਾਰੇ ਸੀ.ਪੀਜ਼/ਐੱਸ. ਐੱਸ. ਪੀਜ਼ ਨੂੰ ਸੂਬੇ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰੋਕਥਾਮ, ਅਹਿਤਿਆਤ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਸਾਰੇ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਡੀ. ਜੀ. ਪੀ. ਦਿਨਕਰ ਗੁਪਤਾ ਨੇ ਪੰਜਾਬ ਆਰਮਡ ਪੁਲਸ (ਪੀ. ਏ. ਪੀ.) ਕੈਂਪਸ ਵਿਚ ਸੂਬਾ ਪੱਧਰੀ ਅਪਰਾਧ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਲਾਂਕਿ ਜ਼ਿਆਦਾਤਰ ਪੁਲਸ ਮੁਖੀਆਂ ਵੱਲੋਂ ਆਪਣੇ ਸਬੰਧਿਤ ਜ਼ਿਲ੍ਹਿਆਂ ਵਿਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ, ਪਰ ਇੰਟੈਲੀਜੈਂਟ ਅਤੇ ਸਮਾਰਟ ਪੁਲਸਿੰਗ ਜਿਸ ਵਿਚ ਤਕਨਾਲੋਜੀ ਅਤੇ ਟਰੇਡ ਕ੍ਰਾਫ਼ਟ ਦੀ ਵਰਤੋਂ ਸ਼ਾਮਲ ਹੈ, ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਲੋੜ ਹੈ। ਇਹ ਮੀਟਿੰਗ ਹਾਲ ਹੀ ਵਿਚ ਰਾਜ ਵਿਚ ਗ੍ਰੇਨੇਡ ਅਤੇ ਆਰ. ਡੀ. ਐਕਸ. ਨਾਲ ਲੈਸ ਟਿਫ਼ਨ ਬਾਕਸ ਮਿਲਣ ਤੋਂ ਇਲਾਵਾ ਹੋਰ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਬਰਾਮਦਗੀ, ਜਿਸ ਤੋਂ ਸਰਹੱਦੀ ਸੂਬੇ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਦੇਸ਼ ਵਿਰੋਧੀ ਅਨਸਰਾਂ ਵਲੋਂ ਕੀਤੀਆਂ ਜਾ ਰਹੀਆਂ ਵੱਡੀਆਂ ਕੋਸ਼ਿਸ਼ਾਂ ਦਾ ਸੰਕੇਤ ਮਿਲਦਾ ਹੈ, ਦੇ ਮੱਦੇਨਜ਼ਰ C ਗਈ।

ਮੀਟਿੰਗ ਵਿਚ ਰੇਲਵੇ ਦੇ ਵਿਸ਼ੇਸ਼ ਡੀ. ਜੀ. ਪੀ. ਸੰਜੀਵ ਕਾਲੜਾ, ਏ. ਡੀ. ਜੀ. ਪੀ. ਅੰਦਰੂਨੀ ਸੁਰੱਖਿਆ ਆਰ. ਐੱਨ. ਢੋਕੇ ਅਤੇ ਏ. ਡੀ. ਜੀ. ਪੀ. ਇੰਟੈਲੀਜੈਂਸ ਵਰਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਡੀ. ਜੀ. ਪੀ. ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਮਨਜ਼ੂਰੀ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਹਿੰਸਕ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਤੁਰੰਤ ਫ਼ੌਜਦਾਰੀ ਕੇਸ ਦਰਜ ਕੀਤੇ ਜਾਣ। ਉਨ੍ਹਾਂ ਨੇ ਰਾਜ ਵਿਚ ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਹ ਕਿਸੇ ਅਪਰਾਧਿਕ ਜਾਂ ਹਿੰਸਕ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਂਦੇ ਹਨ ਤਾਂ ਪੁਲਸ ਕਲੀਅਰੈਂਸ ਸਰਟੀਫਿਕੇਟ ਜਾਂ ਪਾਸਪੋਰਟ ਤਸਦੀਕ ਅਤੇ ਹੋਰ ਵਿਅਕਤੀਗਤ ਜਾਂਚ ਕਾਰਵਾਈਆਂ ਸਮੇਂ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

The post DGP ਦੀ ਜਨਤਾ ਨੂੰ ਤਿਓਹਾਰਾਂ ਦੇ ਸੀਜ਼ਨ ਦੌਰਾਨ ਕੀਤੀ ਖ਼ਾਸ ਅਪੀਲ appeared first on TV Punjab | English News Channel.

]]>
https://en.tvpunjab.com/dgp-appeals-to-people-in-festival-season/feed/ 0
ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੁੜ ਕੀਤੀ ਪੰਥ ਵਿਚ ਸ਼ਾਮਲ ਹੋਣ ਲਈ ਅਪੀਲ https://en.tvpunjab.com/sucha-singh-langah-appeal-join-sikh-panth/ https://en.tvpunjab.com/sucha-singh-langah-appeal-join-sikh-panth/#respond Fri, 25 Jun 2021 07:10:47 +0000 https://en.tvpunjab.com/?p=2672 ਅੰਮ੍ਰਿਤਸਰ- ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਫਿਰ ਅਪੀਲ ਕੀਤੀ ਹੈ ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ । ਸੁੱਚਾ ਸਿੰਘ ਲੰਗਾਹ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ ਸਨ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ […]

The post ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੁੜ ਕੀਤੀ ਪੰਥ ਵਿਚ ਸ਼ਾਮਲ ਹੋਣ ਲਈ ਅਪੀਲ appeared first on TV Punjab | English News Channel.

]]>
FacebookTwitterWhatsAppCopy Link

ਅੰਮ੍ਰਿਤਸਰ- ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਫਿਰ ਅਪੀਲ ਕੀਤੀ ਹੈ ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ ।

ਸੁੱਚਾ ਸਿੰਘ ਲੰਗਾਹ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚੇ ਸਨ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਬਜ਼ੁਰਗ ਮਾਤਾ ਪਿਤਾ ਕਈ ਵਾਰ ਜਥੇਦਾਰ ਅਕਾਲ ਤਖ਼ਤ ਨੂੰ ਲਿਖਤੀ ਬੇਨਤੀਆਂ ਕਰ ਚੁੱਕੇ ਹਨ ਕਿ ਉਸ ਵਲੋਂ ਜਾਣੇ-ਅਨਜਾਣੇ ਹੋਈਆਂ ਭੁੱਲਾਂ ਨੂੰ ਮੁਆਫ਼ ਕਰਦਿਆਂ, ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਮੁੜ ਸਿੱਖ ਪੰਥ ਵਿਚ ਸ਼ਾਮਿਲ ਕਰਨਗੇ।

ਗੌਰਤਲਬ ਹੈ ਕਿ ਸੁੱਚਾ ਸਿੰਘ ਲੰਗਾਹ ਦੀ ਇਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਸੀ। ਵਾਇਰਲ ਵੀਡੀਓ ਵਿੱਚ ਉਹ ਕਿਸੇ ਔਰਤ ਨਾਲ ਸਰੀਰਕ ਸਬੰਧ ਬਣਾ ਰਹੇ ਸਨ। ਇਸ ਸਭ ਦੇ ਮੱਦੇਨਜ਼ਰ ਹੀ ਉਨ੍ਹਾਂ ਨੂੰ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ। ਇਸ ਦੌਰਾਨ ਉਸ ਔਰਤ ਨੇ ਸੁੱਚਾ ਸਿੰਘ ਲੰਗਾਹ ਉੱਤੇ ਜਬਰੀ ਸਬੰਧ ਬਣਾਉਣ ਦਾ ਕੇਸ ਕਰ ਦਿੱਤਾ ਸੀ । ਬਾਅਦ ਵਿਚ ਇਸ ਕੇਸ ਵਿਚੋਂ ਸੁੱਚਾ ਸਿੰਘ ਲੰਗਾਹ ਬਰੀ ਹੋ ਗਏ ਸਨ ਕਿਉਂਕਿ ਉਸ ਔਰਤ ਨੇ ਕੇਸ ਵਾਪਸ ਲੈ ਲਿਆ ਸੀ।
ਟੀਵੀ ਪੰਜਾਬ ਬਿਊਰੋ

The post ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੁੜ ਕੀਤੀ ਪੰਥ ਵਿਚ ਸ਼ਾਮਲ ਹੋਣ ਲਈ ਅਪੀਲ appeared first on TV Punjab | English News Channel.

]]>
https://en.tvpunjab.com/sucha-singh-langah-appeal-join-sikh-panth/feed/ 0
ਹਾਈ ਕੋਰਟ ਨੇ ਖਾਰਜ ਕੀਤੀ ਗੈਂਗਸਟਰ ਭੁੱਲਰ ਦੇ ਪੋਸਟਮਾਰਟਮ ਦੀ ਮੰਗ, ਹੁਣ ਸੁਪਰੀਮ ਕੋਰਟ ‘ਚ ਅਪੀਲ ਕਰੇਗਾ ਪਰਿਵਾਰ https://en.tvpunjab.com/gangster-jaipal-bhullar-postmortem/ https://en.tvpunjab.com/gangster-jaipal-bhullar-postmortem/#respond Thu, 17 Jun 2021 15:55:19 +0000 https://en.tvpunjab.com/?p=2078 ਟੀਵੀ ਪੰਜਾਬ ਬਿਊਰੋ- ਪੁਲਿਸ ਹੱਥੋਂ ਐਨਕਾਊਂਟਰ ਹੋਏ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਏ ਜਾਣ ਸਬੰਧੀ ਜੈਪਾਲ ਦੇ ਪਰਿਵਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਾਈ ਪਟੀਸ਼ਨ ਖਾਰਜ ਕੀਤੇ ਜਾਣ ਮਗਰੋਂ ਪਰਿਵਾਰ ਨੇ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਕੀਤਾ ਹੈ। ਜੈਪਾਲ ਭੁੱਲਰ ਦੇ ਪਿਤਾ ਰਿਟਾਇਰਡ ਇੰਸਪੈਕਟਰ ਭੁਪਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ […]

The post ਹਾਈ ਕੋਰਟ ਨੇ ਖਾਰਜ ਕੀਤੀ ਗੈਂਗਸਟਰ ਭੁੱਲਰ ਦੇ ਪੋਸਟਮਾਰਟਮ ਦੀ ਮੰਗ, ਹੁਣ ਸੁਪਰੀਮ ਕੋਰਟ ‘ਚ ਅਪੀਲ ਕਰੇਗਾ ਪਰਿਵਾਰ appeared first on TV Punjab | English News Channel.

]]>
FacebookTwitterWhatsAppCopy Link

ਟੀਵੀ ਪੰਜਾਬ ਬਿਊਰੋ- ਪੁਲਿਸ ਹੱਥੋਂ ਐਨਕਾਊਂਟਰ ਹੋਏ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਏ ਜਾਣ ਸਬੰਧੀ ਜੈਪਾਲ ਦੇ ਪਰਿਵਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਾਈ ਪਟੀਸ਼ਨ ਖਾਰਜ ਕੀਤੇ ਜਾਣ ਮਗਰੋਂ ਪਰਿਵਾਰ ਨੇ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਕੀਤਾ ਹੈ। ਜੈਪਾਲ ਭੁੱਲਰ ਦੇ ਪਿਤਾ ਰਿਟਾਇਰਡ ਇੰਸਪੈਕਟਰ ਭੁਪਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਹਾਈ ਕੋਰਟ ਦੀ ਜੱਜ ਮੰਜਰੀ ਨਹਿਰੂ ਕੌਲ ਨੇ ਇਸ ਨੂੰ ਦੂਜੇ ਸੂਬੇ ਦਾ ਮਾਮਲਾ ਦੱਸਦਿਆਂ ਪਟੀਸ਼ਨ ਖਾਰਜ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦਾ ਕਹਿਣਾ ਹੈ ਕਿ ਇਹ ਕੇਸ ਉਸ ਦੇ ਅਜ਼ਾਤ ( ਜੂਰੀਸਡਿਕਸ਼ਨ) ਦੇ ਘੇਰੇ ਵਿੱਚ ਨਹੀਂ ਆਉਂਦਾ ਅਤੇ ਜੇ ਪਰਿਵਾਰ ਪੋਸਟ ਮਾਰਟਮ ਚਾਹੁੰਦਾ ਹੈ ਤਾਂ ਉਹ ਘਟਨਾ ਵਾਲੇ ਸਥਾਨ ‘ਤੇ ਮੰਗ ਕਰ ਸਕਦਾ ਹੈ। ਜੈਪਾਲ ਦੇ ਪਿਤਾ ਦਾ ਕਹਿਣਾ ਹੈ ਕਿ ਪਰਿਵਾਰ ਨੇ ਹੁਣ ਸੁਪਰੀਮ ਕੋਰਟ ਜਾਣ ਦਾ ਫੈਸਲਾ ਕਰ ਲਿਆ ਹੈ।

ਦੱਸ ਦੇਈਏ ਕਿ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਉਸ ਦੇ ਬੇਟੇ ਦਾ ਦੁਬਾਰਾ ਏਮਜ਼ ਜਾਂ ਪੀਜੀਆਈ ਸਮੇਤ ਕਿਸੇ ਹੋਰ ਹਸਪਤਾਲ ‘ਚ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਸੀ।
 ਗੈਂਗਸਟਰ ਜੈਪਾਲ ਭੁੱਲਰ ਦਾ 9 ਜੂਨ ਨੂੰ ਐਨਕਾਊਂਟਰ ਹੋਇਆ ਸੀ। ਮ੍ਰਿਤਕ ਦੇ ਪਿਤਾ ਭੂਪਿੰਦਰ ਸਿੰਘ ਜੋ ਕਿ ਪੰਜਾਬ ਪੁਲਿਸ ਦੇ ਰਿਟਾਇਰਡ ਇੰਸਪੈਕਟਰ ਰਹਿ ਚੁੱਕੇ ਹਨ , ਨੇ ਮੰਗਲਵਾਰ ਨੂੰ ਹਾਈ ਕੋਰਟ ‘ਚ ਪਟੀਸ਼ਨ ‘ਚ ਦੋਸ਼ ਲਾਏ ਹਨ ਕਿ ਉਸ ਦੇ ਮੁੰਡੇ ਨੂੰ ਪਹਿਲਾਂ ਬੁਰੀ ਤਰ੍ਹਾਂ ਨਾਲ ਟਾਰਚਰ ਕੀਤਾ ਗਿਆ ਸੀ। ਉਸ ਦੇ ਮੁੰਡੇ ਦੇ ਮ੍ਰਿਤਕ ਦੇਹ ‘ਤੇ ਕਈ ਜ਼ਖ਼ਮਾਂ ਦੇ ਨਿਸ਼ਾਨ ਹਨ ਤੇ ਉਸ ਦੇ ਸਰੀਰ ‘ਤੇ ਗੋਲ਼ੀ ਦੇ ਨਿਸ਼ਾਨ ਨੂੰ ਦੇਖ ਕੇ ਸਾਫ਼ ਹੋ ਜਾਂਦਾ ਹੈ ਕਿ ਉਸ ਦੇ ਬੇਟੇ ਨੂੰ ਪੁਆਇੰਟ ਬਲੈਂਕ ਰੇਂਜ ਨਾਲ ਗੋਲ਼ੀ ਮਾਰੀ ਗਈ ਹੈ ਤੇ ਇਹ ਐਨਕਾਊਂਟਰ ਪੂਰੀ ਤਰ੍ਹਾਂ ਨਾਲ ਫ਼ਰਜ਼ੀ ਐਨਕਾਊਂਟਰ ਸੀ।

The post ਹਾਈ ਕੋਰਟ ਨੇ ਖਾਰਜ ਕੀਤੀ ਗੈਂਗਸਟਰ ਭੁੱਲਰ ਦੇ ਪੋਸਟਮਾਰਟਮ ਦੀ ਮੰਗ, ਹੁਣ ਸੁਪਰੀਮ ਕੋਰਟ ‘ਚ ਅਪੀਲ ਕਰੇਗਾ ਪਰਿਵਾਰ appeared first on TV Punjab | English News Channel.

]]>
https://en.tvpunjab.com/gangster-jaipal-bhullar-postmortem/feed/ 0